ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ 67 ਹਜ਼ਾਰ ਤੋਂ ਵੱਧ ਵੋਟਰਾਂ ਨੇ ਸਾਰੇ ਉਮੀਦਵਾਰਾਂ ਨੂੰ ਨਕਾਰਿਆ

07:47 AM Jun 05, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 4 ਜੂਨ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਸਿਆਸੀ ਪਾਰਟੀਆਂ ਤੇ ਆਜ਼ਾਦ ਉਮੀਦਵਾਰਾਂ ਵਜੋਂ 328 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਸਨ ਜਿਨ੍ਹਾਂ ਵੱਲੋਂ ਵੋਟਾਂ ਹਾਸਲ ਕਰਨ ਲਈ ਵੱਖ-ਵੱਖ ਪੈਂਤੜੇ ਖੇਡੇ ਗਏ ਜਿਸ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਵੱਖ-ਵੱਖ ਉਮੀਦਵਾਰਾਂ ਨੂੰ ਵੋਟਾਂ ਪਾਈਆਂ। ਇਸ ਦੇ ਬਾਵਜੂਦ ਪੰਜਾਬ ਵਿੱਚ ਅੱਧੀ ਫ਼ੀਸਦ ਵੋਟਰਾਂ ਨੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ, ਬਸਪਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਣੇ ਹੋਰਨਾਂ ਸਿਆਸੀ ਪਾਰਟੀਆਂ ਤੇ ਆਜ਼ਾਦ ਉਮੀਦਵਾਰਾਂ ਨੂੰ ਨਕਾਰ ਦਿੱਤਾ ਹੈ। ਇਸ ਵਾਰ ਨੋਟਾਂ ਨੂੰ ਸੂਬੇ ਦੀਆਂ 13 ਲੋਕ ਸਭਾ ਸੀਟਾਂ ’ਤੇ 67 ਹਜ਼ਾਰ ਤੋਂ ਵੱਧ ਵੋਟਾਂ ਪਈਆਂ ਹਨ। ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਸਭ ਤੋਂ ਵੱਧ ਵੋਟਰਾਂ ਨੇ ਨੋਟਾ ਦੀ ਵਰਤੋਂ ਕਰਦਿਆਂ ਸਾਰੇ ਉਮੀਦਵਾਰਾਂ ਨੂੰ ਨਕਾਰ ਦਿੱਤਾ ਸੀ। ਫਤਿਹਗੜ੍ਹ ਸਾਹਿਬ ਦੇ 9188 ਵੋਟਰਾਂ ਨੇ ਨੋਟਾ ਬਟਨ ਦੀ ਵਰਤੋਂ ਕੀਤੀ ਹੈ। ਪਟਿਆਲਾ ਦੇ 6681, ਫਿਰੋਜ਼ਪੁਰ ਦੇ 6100, ਆਨੰਦਪੁਰ ਸਾਹਿਬ ਦੇ 6402, ਹੁਸ਼ਿਆਰਪੁਰ ਦੇ 5552, ਲੁਧਿਆਣਾ ਦੇ 5076, ਬਠਿੰਡਾ ਦੇ 4933, ਜਲੰਧਰ ਦੇ 4743, ਫਰੀਦਕੋਟ ਦੇ 4143, ਸੰਗਰੂਰ ਦੇ 3820 ਵੋਟਰਾਂ ਨੇ ਨੋਟਾ ਦੀ ਵਰਤੋਂ ਕੀਤੀ ਹੈ। ਇਸੇ ਤਰ੍ਹਾਂ ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਦੇ 3714, ਖਡੂਰ ਸਾਹਿਬ ਦੇ 3452 ਅਤੇ ਗੁਰਦਾਸਪੁਰ ਦੇ 3354 ਵੋਟਰਾਂ ਨੇ ਨੋਟਾ ਦੀ ਵਰਤੋਂ ਕੀਤੀ ਹੈ।

Advertisement

Advertisement
Tags :
lok sabhanotapunjabpunjab news
Advertisement