ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਾਜ਼ਾ ਸ਼ਹਿਰ ਦੇ ਸਕੂਲ ’ਤੇ ਹਵਾਈ ਹਮਲੇ ਵਿੱਚ 80 ਤੋਂ ਵੱਧ ਹਲਾਕ

08:05 AM Aug 11, 2024 IST

ਦੀਰ-ਅਲ-ਬਲਾਹ, 27 ਜੁਲਾਈ
ਇਜ਼ਰਾਈਲ ਵੱਲੋਂ ਅੱਜ ਤੜਕੇ ਗਾਜ਼ਾ ਸ਼ਹਿਰ ਦੇ ਇੱਕ ਸਕੂਲ ਵਿਚ ਬਣੇ ਸ਼ਰਨਾਰਥੀ ਕੈਂਪ ’ਤੇ ਹਮਲਾ ਕੀਤਾ ਗਿਆ। ਇਸ ਘਟਨਾ ਵਿੱਚ 80 ਤੋਂ ਵੱਧ ਲੋਕ ਮਾਰੇੇ ਗਏ, ਜਦੋਂਕਿ 47 ਹੋਰ ਜ਼ਖ਼ਮੀ ਹੋ ਗਏ। ਫ਼ਲਸਤੀਨ ਦੇ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਇਜ਼ਰਾਈਲ ਤੇ ਹਮਾਸ ਦਰਮਿਆਨ ਪਿਛਲੇ 10 ਮਹੀਨਿਆਂ ਤੋਂ ਜਾਰੀ ਟਕਰਾਅ ਦੌਰਾਨ ਇਸ ਨੂੰ ਹੁਣ ਤੱਕ ਦੇ ਸਭ ਤੋਂ ਘਾਤਕ ਹਮਲਿਆਂ ਵਿਚੋਂ ਇਕ ਮੰਨਿਆ ਜਾ ਰਿਹਾ ਹੈ। ਇਜ਼ਰਾਇਲੀ ਫੌਜ ਨੇ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਦਾਅਵਾ ਕੀਤਾ ਕਿ ਉਸ ਨੇ ਸਕੂਲ ਵਿਚਲੇ ਹਮਾਸ ਦੇ ਕਮਾਂਡ ਕੇਂਦਰ ਨੂੰ ਨਿਸ਼ਾਨਾ ਬਣਾਇਆ ਹੈ। ਹਾਲਾਂਕਿ ਇਜ਼ਰਾਈਲ ਆਪਣੇ ਇਸ ਦਾਅਵੇ ਦੀ ਪੁਸ਼ਟੀ ਲਈ ਕੋਈ ਸਬੂਤ ਪੇਸ਼ ਨਹੀਂ ਕਰ ਸਕਿਆ। ਉਧਰ, ਹਮਾਸ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ। ਤਬੀਨ ਸਕੂਲ ਵਿੱਚ ਇਜ਼ਰਾਈਲ ਤੇ ਹਮਾਸ ਦਰਮਿਆਨ ਜੰਗ ਕਾਰਨ ਆਪਣੇ ਘਰ ਛੱਡਣ ਲਈ ਮਜਬੂਰ ਹੋਏ ਲੋਕਾਂ ਨੇ ਪਨਾਹ ਲਈ ਹੋਈ ਸੀ। -ਪੀਟੀਆਈ

Advertisement

Advertisement