ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਮਪੁਰ ਖੁਰਦ ਦੇ ਦਰਜਨ ਤੋਂ ਵੱਧ ਪਰਿਵਾਰ ਕਾਂਗਰਸ ’ਚ ਸ਼ਾਮਲ

10:34 AM Sep 16, 2024 IST
ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਹਰਦਿਆਲ ਸਿੰਘ ਕੰਬੋਜ। -ਫੋਟੋ: ਚਿੱਲਾ

ਪੱਤਰ ਪ੍ਰੇਰਕ
ਬਨੂੜ, 15 ਸਤੰਬਰ
ਨਜ਼ਦੀਕੀ ਪਿੰਡ ਰਾਮਪੁਰ ਖ਼ੁਰਦ ਦੇ ਭਾਜਪਾ ਦੇ ਪੰਚਾਇਤ ਸਮਿਤੀ ਰਾਜਪੁਰਾ ਦੇ ਮੈਂਬਰ ਰੁਪਿੰਦਰ ਸਿੰਘ ਰਿੰਪੀ, ਨਾਗਰ ਸਿੰਘ, ਜਸਮੇਰ ਸਿੰਘ, ਹਰਦੀਪ ਸਿੰਘ, ਗੁਰਪਿਆਰ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਸਣੇ ਦਰਜਨ ਤੋਂ ਪਰਿਵਾਰਾਂ ਨੇ ਅੱਜ ਭਾਜਪਾ ਨੂੰ ਅਲਵਿਦਾ ਆਖਦਿਆਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਰਾਜਪੁਰਾ ਹਲਕੇ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸਾਰਿਆਂ ਨੂੰ ਕਾਂਗਰਸ ਪਾਰਟੀ ਦੇ ਨਿਸ਼ਾਨ ਵਾਲੇ ਮਫ਼ਲਰ ਪਹਿਨਾ ਕੇ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਕੰਬੋਜ ਨੇ ਆਖਿਆ ਕਿ ਭਾਜਪਾ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਜੰਮੂ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਸਫ਼ਾਇਆ ਤੈਅ ਹੈ ਤੇ ਦੋਵੇਂ ਰਾਜਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਪੂਰਨ ਬਹੁਮਤ ਨਾਲ ਬਣੇਗੀ। ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਨੈਬ ਸਿੰਘ ਮਨੌਲੀ ਸੂਰਤ, ਬਨੂੜ ਕੌਂਸਲ ਦੇ ਪ੍ਰਧਾਨ ਜਗਤਾਰ ਸਿੰਘ ਕੰਬੋਜ, ਬਲਾਕ ਸਮਿਤੀ ਮੈਂਬਰ ਐਡਵੋਕੇਟ ਗਗਨਦੀਪ ਸਿੰਘ ਬੂਟਾ ਸਿੰਘ ਵਾਲਾ, ਬਲਦੇਵ ਸਿੰਘ ਗੱਦੋਮਾਜਰਾ ਵੀ ਹਾਜ਼ਰ ਸਨ।

Advertisement

Advertisement