ਗੋਇੰਦਵਾਲ ਕੇਂਦਰੀ ਜੇਲ੍ਹ ’ਚੋਂ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ
07:10 AM Jan 04, 2025 IST
ਜਤਿੰਦਰ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 3 ਜਨਵਰੀ
ਇੱਥੇ ਕੇਂਦਰੀ ਜੇਲ੍ਹ ਵਿੱਚੋਂ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਹੋਈ ਹੈ। ਇਹ ਬਰਾਮਦਗੀ ਸਥਾਨਕ ਪੁਲੀਸ ਵੱਲੋਂ ਜੇਲ੍ਹ ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਕੀਤੀ ਗਈ ਹੈ। ਪੁਲੀਸ ਸੂਤਰਾਂ ਅਨੁਸਾਰ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਇੱਕ ਕਿੱਲੋ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਅੱਧੀ ਦਰਜਨ ਦੇ ਕਰੀਬ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿੱਚ ਕੇਸ ਦਰਜ ਕੀਤਾ ਗਿਆ। ਹੈਰੋਇਨ ਦੀ ਬਰਾਮਦਗੀ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਅਭਿਮੰਨਿਊ ਰਾਣਾ ਨੇ ਅਣਜਾਣਤਾ ਪ੍ਰਗਟਾਈ ਹੈ। ਉਨ੍ਹਾਂ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜਦਿਆਂ ਆਖਿਆ, ‘‘ਮੈਨੂੰ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚ ਚਲਾਈ ਗਈ ਤਲਾਸ਼ੀ ਮੁਹਿੰਮ ਬਾਰੇ ਕੋਈ ਖਬਰ ਨਹੀਂ ਹੈ। ਹੈਰੋਇਨ ਬਰਾਮਦਗੀ ਦਾ ਵੀ ਮੈਨੂੰ ਨਹੀਂ ਪਤਾ, ਤੁਸੀਂ ਸਥਾਨਕ ਪੁਲੀਸ ਕੋਲੋਂ ਪੁੱਛ ਲਵੋ।’’
Advertisement
Advertisement