ਦੋ ਮਾਮਲਿਆਂ ’ਚ ਕਿਲੋ ਤੋਂ ਵੱਧ ਹੈਰੋਇਨ ਬਰਾਮਦ
08:30 AM Jan 09, 2025 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 8 ਜਨਵਰੀ
ਪੁਲੀਸ ਨੇ ਦੋ ਵੱਖ ਵੱਖ ਮਾਮਲਿਆਂ ਵਿੱਚ ਇੱਕ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ ਅਤੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਸ਼ਨਾਖਤ ਦਿਲਪ੍ਰੀਤ ਸਿੰਘ ਉਰਫ ਹਨੀ ਵਾਸੀ ਰਾਜਾਸਾਂਸੀ ਵਜੋਂ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਥਾਣਾ ਏਅਰਪੋਰਟ ਦੀ ਪੁਲੀਸ ਪਾਰਟੀ ਨੇ ਇਸ ਵਿਅਕਤੀ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ ਅਤੇ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਦੂਜੇ ਮਾਮਲੇ ਵਿੱਚ ਗੌਤਮ ਸੋਨੀ ਅਤੇ ਸ਼ੁਭਮ ਕੁਮਾਰ ਉਰਫ ਸੂਬੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 80 ਗ੍ਰਾਮ ਹੈਰੋਇਨ, ਪੁਆਇੰਟ 32 ਬੋਰ ਦੀ ਇੱਕ ਪਿਸਤੌਲ, 5 ਲੱਖ ਰੁਪਏ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਇਸ ਸਬੰਧ ਵਿੱਚ ਵੱਖਰਾ ਕੇਸ ਥਾਣਾ ਇਸਲਾਮਾਬਾਦ ਵਿੱਚ ਦਰਜ ਕੀਤਾ ਗਿਆ ਹੈ।
Advertisement
Advertisement
Advertisement