ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਰਬਾਰ ਸਾਹਿਬ ਸਮੂਹ ਵਿਚ ਮਹਿਕੇ ਚਾਲੀ ਤੋਂ ਵੱਧ ਕਿਸਮਾਂ ਦੇ ਫੁੱਲ

08:21 AM Sep 16, 2023 IST
featuredImage featuredImage
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 15 ਸਤੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਭਲਕੇ 16 ਸਤੰਬਰ ਨੂੰ ਇੱਥੇ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਜਾਇਆ ਗਿਆ ਹੈ। ਸ੍ਰੀ ਦਰਬਾਰ ਸਾਹਿਬ ਸਮੂਹ ’ਚ ਅੱਜ ਸੱਚਖੰਡ ਵਿਖੇ, ਦਰਸ਼ਨੀ ਡਿਉਢੀ ਵਾਲੇ ਪੁਲ ਤੇ ਦਰਸ਼ਨੀ ਡਿਉਢੀ ਨੂੰ, ਸ੍ਰੀ ਅਕਾਲ ਤਖ਼ਤ ਅਤੇ ਚਾਰੋਂ ਦਿਸ਼ਾਵਾਂ ਵਿੱਚ ਬਣੀਆਂ ਛਬੀਲਾਂ ਵਾਲੇ ਸਥਾਨ ਨੂੰ ਫੁੱਲਾਂ ਦੀਆਂ ਵੰਨ-ਸੁਵੰਨੀਆਂ 40-50 ਕਿਸਮਾਂ ਨਾਲ ਸ਼ਿੰਗਾਰਿਆ ਗਿਆ ਹੈ। ਫੁੱਲਾਂ ਦੀ ਸਜਾਵਟ ਨਾਲ ਇਸ ਅਲੌਕਿਕ ਅਸਥਾਨ ਦੀ ਦਿੱਖ ਹੋਰ ਵੀ ਸੁੰਦਰ ਲੱਗ ਰਹੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਸ ਸਜਾਵਟ ਵਾਸਤੇ ਫੁੱਲਾਂ ਦੇ ਲਗਪਗ ਪੰਜ ਟਰੱਕ ਲੱਗੇ ਹਨ ਜੋ ਦੇਸ਼-ਵਿਦੇਸ਼ ਤੋਂ ਮੰਗਵਾਏ ਗਏ ਹਨ। ਫੁੱਲਾਂ ਨਾਲ ਸਜਾਵਟ ਦੀ ਇਹ ਸੇਵਾ ਇਸ ਵਾਰ ਸਥਾਨਕ ਸੰਗਤ ਵੱਲੋਂ ਕੀਤੀ ਗਈ ਹੈ। ਇਸ ਸਜਾਵਟ ਵਾਸਤੇ ਲਗਪਗ 125 ਕਾਰੀਗਰ ਅਤੇ ਇਸ ਤੋਂ ਵੱਧ ਸ਼ਰਧਾਲੂ ਲੱਗੇ ਹੋਏ ਹਨ। ਇਸ ਵਾਰ ਗੁਰਦੁਆਰਾ ਰਾਮਸਰ ਨੂੰ ਵੀ ਫੁੱਲਾਂ ਨਾਲ ਸਜਾਇਆ ਗਿਆ ਹੈ ਜਿੱਥੇ ਅੱਜ ਰਾਤ ਗੁਰਮਤਿ ਸਮਾਗਮ ਚੱਲ ਰਿਹਾ ਹੈ। ਭਲਕੇ ਇਸ ਅਸਥਾਨ ਤੋਂ ਨਗਰ ਕੀਰਤਨ ਆਰੰਭ ਹੋਵੇਗਾ ਤੇ ਪਾਵਨ ਸਰੂਪ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਆਂਦਾ ਜਾਵੇਗਾ। ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਵਧਾਈ ਦਿੱਤੀ ਹੈ।

Advertisement

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਐਲਾਨੀ

ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਨੇ ‘ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਮੌਕੇ 16 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸੂਬਾ ਸਰਕਾਰ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਭਲਕੇ ਸ਼ਨਿਚਰਵਾਰ ਨੂੰ ਬੰਦ ਰਹਿਣਗੇ।

Advertisement
Advertisement