ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਹੱਦ ਤੋਂ ਡੇਢ ਕਿਲੋ ਤੋਂ ਵੱਧ ਹੈਰੋਇਨ ਬਰਾਮਦ

07:50 AM Oct 03, 2024 IST
ਸਰਚ ਅਭਿਆਨ ਚਲਾਉਂਦੇ ਹੋਏ ਪੁਲੀਸ ਅਤੇ ਕਮਾਂਡੋ। -ਫੋਟੋ: ਧਵਨ

ਪੱਤਰ ਪ੍ਰੇਰਕ
ਤਰਨ ਤਾਰਨ, 2 ਅਕਤੂਬਰ
ਪੁਲੀਸ ਅਤੇ ਬੀਐੱਸਐੱਫ ਦੀ ਸਾਂਝੀ ਟੀਮ ਵੱਲੋਂ ਅੱਜ ਸਰਹੱਦੀ ਖੇਤਰ ਦੇ ਪਿੰਡ ਵਾਂ ਤਾਰਾ ਸਿੰਘ ਦੇ ਕਿਸਾਨ ਬੂਟਾ ਸਿੰਘ ਦੇ ਖੇਤਾਂ ਵਿੱਚੋਂ ਤਿੰਨ ਪੈਕੇਟ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ 1.515 ਕਿਲੋ ਹੈਰੋਇਨ ਮਿਲੀ ਹੈ| ਭਿੱਖੀਵਿੰਡ ਦੇ ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕਿਸਾਨ ਬੂਟਾ ਸਿੰਘ ਦੇ ਖੇਤਾਂ ਵਿੱਚ ਕਿਸੇ ਵਿਅਕਤੀ ਦੀ ਸ਼ੱਕੀ ਹਰਕਤ ਦੇਖੀ।
ਪੁਲੀਸ ਅਤੇ ਬੀਐੱਸਐੱਫ ਦੀ ਸਾਂਝੀ ਟੀਮ ਨੇ ਜਦੋਂ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਸੁਰੱਖਿਆ ਜਵਾਨਾਂ ਨੂੰ ਦੇਖਦਿਆਂ ਹੀ ਆਪਣੇ ਮੋਟਰਸਾਈਕਲ ’ਤੇ ਇਲਾਕੇ ਦੇ ਪਿੰਡ ਮਾੜੀ ਕੰਬੋਕੇ ਵੱਲ ਨੂੰ ਫ਼ਰਾਰ ਹੋ ਗਿਆ| ਡੀਐੱਸਪੀ ਨੇ ਦੱਸਿਆ ਕਿ ਕਿਸੇ ਸ਼ਰਾਰਤੀ ਨੇ ਇਹ ਹੈਰੋਇਨ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਦੀ ਮਦਦ ਨਾਲ ਮੰਗਵਾਈ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ| ਇਸ ਸਬੰਧੀ ਖਾਲੜਾ ਪੁਲੀਸ ਨੇ ਅੱਜ ਐੱਨਡੀਪੀਐੱਸ ਐਕਟ ਦੀ ਧਾਰਾ 21-ਸੀ ਅਤੇ ਏਅਰ ਕਰਾਫਟ ਐਕਟ ਦੀਆਂ ਧਾਰਾਵਾਂ 10, 11,12 ਤਹਿਤ ਕੇਸ ਦਰਜ ਕੀਤਾ ਹੈ|

Advertisement

ਸਰਹੱਦੀ ਖੇਤਰ ਦੇ ਪਿੰਡ ਨੱਕੀਆਂ ਵਿੱਚ ਡਰੋਨ ਦੀ ਹਲਚਲ

ਪਠਾਨਕੋਟ (ਪੱਤਰ ਪ੍ਰੇਰਕ): 

ਸਰਹੱਦੀ ਖੇਤਰ ਦੇ ਪਿੰਡ ਨੱਕੀਆਂ ਵਿੱਚ ਲੰਘੀ ਰਾਤ ਡਰੋਨ ਦੇਖਿਆ ਗਿਆ। ਇਸ ਦੀ ਸੂਚਨਾ ਪਿੰਡ ਵਾਸੀਆਂ ਨੇ ਪੁਲੀਸ ਨੂੰ ਦਿੱਤੀ ਅਤੇ ਪੁਲੀਸ ਨੇ ਅੱਜ ਤੜਕੇ ਸਬੰਧਤ ਖੇਤਰ ਵਿੱਚ ਜਾਂਚ ਅਭਿਆਨ ਚਲਾਇਆ। ਪਿੰਡ ਵਾਸੀ ਐਡਵੋਕੇਟ ਵਿਜੈ ਰਾਣਾ ਨੇ ਦੱਸਿਆ ਕਿ ਲੰਘੀ ਰਾਤ 9.05 ਵਜੇ ਉਹ ਆਪਣੇ ਘਰ ਵਿੱਚ ਪਰਿਵਾਰ ਦੇ ਮੈਂਬਰਾਂ ਨਾਲ ਬੈਠੇ ਸਨ। ਇਸ ਦੌਰਾਨ ਉਨ੍ਹਾਂ ਨੂੰ ਅਸਮਾਨ ਵਿੱਚ ਲਾਲ ਅਤੇ ਨੀਲੀ ਲਾਈਟ ਦਿਖਾਈ ਦਿੱਤੀ। ਜਦ ਉਨ੍ਹਾਂ ਗਹੁ ਨਾਲ ਦੇਖਿਆ ਤਾਂ ਉਹ ਡਰੋਨ ਵਰਗੀ ਕੋਈ ਚੀਜ਼ ਜਾਪੀ। ਉਨ੍ਹਾਂ ਤੁਰੰਤ ਨਰੋਟ ਜੈਮਲ ਸਿੰਘ ਥਾਣੇ ਦੀ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਨੇ ਸਵੇਰੇ ਸਬੰਧਤ ਖੇਤਰ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਇਹ ਪਿੰਡ ਅੱਧਾ ਜੰਮੂ-ਕਸ਼ਮੀਰ ਸੂਬੇ ਵਿੱਚ ਅਤੇ ਅੱਧਾ ਪੰਜਾਬ ਵਿੱਚ ਪੈਂਦਾ ਹੈ, ਜਦਕਿ ਕੌਮਾਂਤਰੀ ਪਾਕਿਸਤਾਨ ਦੀ ਹੱਦ ਵੀ ਨੇੜੇ ਪੈਂਦੀ ਹੈ। ਡੀਐੱਸਪੀ ਦਿਹਾਤੀ ਸੁਖਜਿੰਦਰ ਸਿੰਘ ਨਾਲ ਸੰਪਰਕ ਕਰਨ ਦੀ ਕਈ ਵਾਰ ਕੋਸ਼ਿਸ਼ ਕੀਤੀ ਪਰ ਉਨ੍ਹਾਂ ਫੋਨ ਨਾ ਚੁੱਕਿਆ।

Advertisement

Advertisement