ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਹੁਣ ਤੱਕ ਲੱਖ ਤੋਂ ਵੱਧ ਸ਼ਰਧਾਲੂਆਂ ਨੇ ਮੱਥਾ ਟੇਕਿਆ
11:12 AM Jul 03, 2023 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਜੁਲਾਈ
ਉੱਤਰਾਖੰਡ ਵਿਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਚੱਲ ਰਹੀ ਸਾਲਾਨਾ ਯਾਤਰਾ ਦੌਰਾਨ ਜੂਨ ਮਹੀਨੇ ਤੱਕ ਲਗਪਗ 1 ਲੱਖ 14 ਹਜ਼ਾਰ ਤੋਂ ਵੱਧ ਸ਼ਰਧਾਲੂ ਇੱਥੇ ਮੱਥਾ ਟੇਕ ਚੁੱਕੇ ਹਨ। ਇਹ ਖੁਲਾਸਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਸੰਗਤ ਵਿੱਚ ਯਾਤਰਾ ਪ੍ਰਤੀ ਭਾਰੀ ਉਤਸ਼ਾਹ ਹੈ ਅਤੇ ਸੰਗਤ ਵੱਡੀ ਗਿਣਤੀ ਵਿੱਚ ਪੁੱਜ ਰਹੀ ਹੈ ਤੇ ਮੌਸਮ ਵੀ ਸਾਫ਼ ਚਲ ਰਿਹਾ ਹੈ। ਭਾਵੇਂ ਹਲਕਾ ਮੀਂਹ ਪੈ ਰਿਹਾ ਹੈ ਪਰ ਸੰਗਤ ਇਸ ਦਾ ਅਾਨੰਦ ਮਾਣ ਰਹੀ ਹੈ। ਇਹ ਯਾਤਰਾ 20 ਮਈ ਨੂੰ ਸ਼ੁਰੂ ਹੋਈ ਸੀ ਤੇ ਆਉਂਦੇ ਦਿਨਾਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਯਾਤਰੂਆਂ ਦੇ ਪੁੱਜਣ ਦੀ ਸੰਭਾਵਨਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਹ ਯਾਤਰਾ ਅਕਤੂਬਰ ਦੇ ਪਹਿਲੇ ਹਫਤੇ ਤੱਕ ਚੱਲੇਗੀ।
Advertisement
Advertisement