ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਪੂਆ ਨਿਊ ਗਿਨੀ ’ਚ ਢਿੱਗਾਂ ਡਿੱਗਣ ਕਾਰਨ ਦੋ ਹਜ਼ਾਰ ਤੋਂ ਵੱਧ ਲੋਕ ਦਬੇ

06:37 AM May 28, 2024 IST

ਮੈਲਬਰਨ, 27 ਮਈ
ਪਾਪੂਆ ਨਿਊ ਗਿਨੀ ਸਰਕਾਰ ਨੇ ਕਿਹਾ ਹੈ ਕਿ ਵੱਡੇ ਪੱਧਰ ’ਤੇ ਢਿੱਗਾਂ ਡਿੱਗਣ ਕਾਰਨ 2000 ਤੋਂ ਵੱਧ ਲੋਕ ਦਬ ਗਏ ਹਨ। ਸਰਕਾਰ ਨੇ ਰਾਹਤ ਕਾਰਜਾਂ ਲਈ ਕੌਮਾਂਤਰੀ ਪੱਧਰ ਉੱਤੇ ਮਦਦ ਮੰਗੀ ਹੈ। ਇਸ ਤੋਂ ਕੌਮਾਂਤਰੀ ਪਰਵਾਸ ਸੰਸਥਾ (ਆਈਓਐੱਮ) ਨੇ ਮੁਲਕ ਵਿੱਚ ਵੱਡੇ ਪੱਧਰ ’ਤੇ ਢਿੱਗਾਂ ਡਿੱਗਣ ਕਾਰਨ 670 ਵਿਅਕਤੀਆਂ ਦੀ ਮੌਤ ਹੋਣ ਦਾ ਖਦਸ਼ਾ ਜਤਾਇਆ ਸੀ। ਸਰਕਾਰ ਦੇ ਅੰਕੜੇ ਸੰਯੁਕਤ ਰਾਸ਼ਟਰ ਦੀ ਇਸ ਏਜੰਸੀ ਦੇ ਅੰਕੜਿਆਂ ਨਾਲੋਂ ਲਗਪਗ ਤਿੰਨ ਗੁਣਾ ਵੱਧ ਹਨ। ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਦੇ ਕੌਮੀ ਡਿਜ਼ਾਸਟਰ ਸੈਂਟਰ ਦੇ ਕਾਰਜਕਾਰੀ ਡਾਇਰੈਕਟਰ ਵੱਲੋਂ ਸੰਯੁਕਤ ਰਾਸ਼ਟਰ ਦੇ ਰੈਜ਼ੀਡੈਂਟ ਕੁਆਰਡੀਨੇਟਰ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ, ‘‘ਵੱਡੇ ਪੱਧਰ ’ਤੇ ਤਬਾਹੀ ਹੋਈ ਹੈ। ਢਿੱਗਾਂ ਡਿੱਗਣ ਕਾਰਨ ਦੋ ਹਜ਼ਾਰ ਤੋਂ ਵੱਧ ਲੋਕ ਜ਼ਿੰਦਾ ਦਬ ਗਏ ਹਨ।’’ ਐਤਵਾਰ ਨੂੰ ਲਿਖੇ ਇਸ ਪੱਤਰ ਦੀ ਇੱਕ ਕਾਪੀ ਇਸ ਖ਼ਬਰ ਏਜੰਸੀ ਕੋਲ ਹੈ। -ਏਪੀ

Advertisement

Advertisement
Advertisement