ਭਗਤ ਪੂਰਨ ਸਿੰਘ ਵੈੱਲਫ਼ੇਅਰ ਸੁਸਾਇਟੀ ਵੱਲੋਂ ਮੋਰਚਰੀ ਵੈਨ ਭੇਟ
ਨਿੱਜੀ ਪੱਤਰ ਪ੍ਰੇਰਕ
ਖੰਨਾ, 20 ਨਵੰਬਰ
ਭਗਤ ਪੂਰਨ ਸਿੰਘ ਵੈੱਲਫ਼ੇਅਰ ਸੁਸਾਇਟੀ ਵੱਲੋਂ ਖੰਨਾ ਸ਼ਹਿਰ ਵਿੱਚ ਮ੍ਰਿਤਕਾਂ ਨੂੰ ਸਮਸ਼ਾਨਘਾਟ ਤੱਕ ਲਿਜਾਣ ਲਈ ਮੁਫਤ ਸੇਵਾ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਇਥੋਂ ਦੇ ਗੁਰਦੁਆਰਾ ਬਾਬਾ ਨਿਰਗੁਣ ਦਾਸ ਖੰਨਾ ਖੁਰਦ ਵਿੱਚ ਅਰਦਾਸ ਕਰਕੇ ਹੁਕਮਨਾਮਾ ਲੈਣ ਮਗਰੋਂ ੁਫ਼ਤ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਕਾਰਜ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਗਤ ਪੂਰਨ ਸਿੰਘ ਵੈੱਲਫ਼ੇਅਰ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਤੇ ਮੈਬਰਾਂ ਦਾ ਧੰਨਵਾਦ ਕਰਦਿਆਂ ਸ਼ਲਾਘਾ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਮਾਂਗਟ ਅਤੇ ਰਾਜਿੰਦਰ ਸਿੰਘ ਜੀਤ ਨੇ ਕਿਹਾ ਕਿ ਵਾਹਿਗੁਰੂ ਵੱਲੋਂ ਉਨ੍ਹਾਂ ਤੋਂ ਇਹ ਸੇਵਾ ਲਈ ਗਈ ਹੈ ਅਤੇ ਅਜਿਹੇ ਸਮਾਜ ਸੇਵੀ ਕਾਰਜ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਅਕਸਰ ਸ਼ਹਿਰ ਵਿੱਚ ਕਿਸੇ ਦੀ ਮੌਤ ਮਗਰੋਂ ਸਮਸ਼ਾਨਘਾਟ ਤੱਕ ਲਿਜਾਣ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਾਰਨ ਸੁਸਾਇਟੀ ਵੱਲੋਂ ਮੋਰਚਰੀ ਵੈਨ ਤਿਆਰ ਕਰਵਾ ਕੇ ਇਹ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਦਰਸ਼ਨ ਸਿੰਘ, ਪ੍ਰਿਤਪਾਲ ਸਿੰਘ ਉੱਭੀ, ਗੁਰਮੁੱਖ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ, ਕਮਲ ਥਾਪਰ ਤੇ ਨਰਿੰਦਰਪਾਲ ਸਿੰਘ ਹਾਜ਼ਰ ਸਨ।