mosque survey in UP: ਯੂਪੀ: ਮਸਜਿਦ ਦੇ ਸਰਵੇਖਣ ਦੌਰਾਨ ਟੀਮ ’ਤੇ ਪਥਰਾਅ; ਪੁਲੀਸ ਨੇ ਅੱਥਰੂ ਗੈਸ ਛੱਡੀ
ਸੰਭਲ (ਉੱਤਰ ਪ੍ਰਦੇਸ਼), 24 ਨਵੰਬਰ
ਇੱਥੇ ਮੁਗਲ ਕਾਲ ਦੀ ਇਕ ਮਸਜਿਦ ਦੇ ਸਰਵੇਖਣ ਦਾ ਲੋਕਾਂ ਵਲੋਂ ਵਿਰੋਧ ਕੀਤਾ ਗਿਆ ਜਿਸ ਤੋਂ ਬਾਅਦ ਤਣਾਅ ਵਧ ਗਿਆ। ਇਸ ਦੌਰਾਨ ਪੁਲੀਸ ’ਤੇ ਸਥਾਨਕ ਲੋਕਾਂ ਵੱਲੋਂ ਪਥਰਾਅ (Stone pelting) ਕੀਤਾ ਗਿਆ। ਇਸ ਤੋਂ ਬਾਅਦ ਪੁਲੀਸ ਨੇ ਅੱਥਰੂ ਗੈਸ ਛੱਡੀ ਤੇ ਹਲਕਾ ਲਾਠੀਚਾਰਜ ਕੀਤਾ। ਇਸ ਖੇਤਰ ਵਿਚ ਪਿਛਲੇ ਕੁਝ ਦਿਨਾਂ ਤੋਂ ਤਣਾਅ ਵਧਿਆ ਹੋਇਆ ਹੈ ਕਿਉਂਕਿ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਥਾਂ ’ਤੇ ਅਸਲ ਵਿੱਚ ਇੱਕ ਪ੍ਰਾਚੀਨ ਹਿੰਦੂ ਮੰਦਰ ਸੀ। ਇਸ ਸਬੰਧੀ ਸਥਾਨਕ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ ਤੇ ਅਦਾਲਤੇ ਦੇ ਹੁਕਮਾਂ ’ਤੇ ਪਿਛਲੇ ਮੰਗਲਵਾਰ ਵੀ ਜਾਮਾ ਮਸਜਿਦ ਦਾ ਸਰਵੇਖਣ ਕੀਤਾ ਗਿਆ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਸ ਥਾਂ ’ਤੇ ਇੱਕ ਮੰਦਰ ਹੈ।
ਜਾਣਕਾਰੀ ਅਨੁਸਾਰ ਅੱਜ ਵਿਵਾਦਿਤ ਸਥਾਨ ’ਤੇ ਅਦਾਲਤ ਦੇ ਹੁਕਮਾਂ ਵਜੋਂ ਐਡਵੋਕੇਟ ਕਮਿਸ਼ਨਰ ਵਲੋਂ ਦੂਜਾ ਸਰਵੇਖਣ ਸਵੇਰੇ 7 ਵਜੇ ਸ਼ੁਰੂ ਕਰਵਾਇਆ ਗਿਆ, ਇਸ ਦੌਰਾਨ ਭੀੜ ਇਕੱਠੀ ਹੋਣ ਲੱਗੀ ਤੇ ਉਨ੍ਹਾਂ ਨੇ ਪੁਲੀਸ ਤੇ ਟੀਮ ਦਾ ਵਿਰੋਧ ਕੀਤਾ ਜਿਸ ਤੋਂ ਬਾਅਦ ਪੁਲੀਸ ਬਲਾਂ ਨੂੰ ਸਖਤੀ ਵਰਤਣੀ ਪਈ।