ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ’ਚ ਮਾਂ-ਪੁੱਤ ਦੀ ਮੌਤ

08:48 AM Jul 24, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਜੁਲਾਈ
ਦਿੱਲੀ-ਮੇਰਠ ਐਕਸਪ੍ਰੈਸ ਵੇਅ ’ਤੇ ਕਾਰ ਦੇ ਸਕੂਟਰ ਦੀ ਟੱਕਰ ਹੋਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗਲਤ ਪਾਸਿਓਂ ਆ ਰਹੀ ਕਾਰ ਮੇਰਠ ਤੋਂ ਗਾਜ਼ੀਆਬਾਦ ਪਰਤ ਰਹੇ ਸਕੂਟਰ ਨਾਲ ਟਕਰਾ ਗਈ। ਮ੍ਰਿਤਕਾਂ ਦੀ ਪਛਾਣ ਮੰਜੂ ਅਤੇ ਯਸ਼ ਗੌਤਮ ਵਾਸੀ ਮਧੂ ਵਿਹਾਰ, ਦਿੱਲੀ ਵਜੋਂ ਹੋਈ ਹੈ। ਐਤਵਾਰ ਰਾਤ ਨੂੰ ਦਿੱਲੀ-ਮੇਰਠ ਐਕਸਪ੍ਰੈਸਵੇਅ ’ਤੇ ਇੱਕ ਕਾਰ ਨੇ ਉਨ੍ਹਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਵੇਵ ਸਿਟੀ ਥਾਣਾ ਖੇਤਰ ਦੇ ਅਧੀਨ ਮਹਿਰੌਲੀ ਅੰਡਰਪਾਸ ਨੇੜੇ ਸ਼ਾਮ ਨੂੰ ਇਹ ਹਾਦਸਾ ਵਾਪਰਿਆ। ਦੱਸਣਯੋਗ ਹੈ ਕਿ ਐਕਸਪ੍ਰੈੱਸਵੇਅ ’ਤੇ ਦੋਪਹੀਆ ਵਾਹਨਾਂ ਦੇ ਚੱਲਣ ’ਤੇ ਪਾਬੰਦੀ ਹੈ। ਦੁਰਘਟਨਾ ਮਗਰੋਂ ਦੋਵਾਂ ਜ਼ਖ਼ਮੀਆਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਕਮਿਸ਼ਨਰ ਕਿਹਾ ਕਿ ਗਾਜ਼ੀਆਬਾਦ ਦੇ ਰਹਿਣ ਵਾਲੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement
Advertisement