ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਇਜ਼ ਵਿੱਚ ਮਦਰ ਇੰਡੀਆ ਸਕੂਲ ਦੀ ਟੀਮ ਮੋਹਰੀ

07:19 AM Nov 13, 2024 IST
ਮਦਰ ਇੰਡੀਆ ਸਕੂਲ ਦੀ ਟੀਮ ਪ੍ਰਬੰਧਕਾਂ ਨਾਲ।

ਪਾਤੜਾਂ: ਕਾਮਰਸ ਦੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਪਟਿਆਲਾ ਦੇ ਜੀਐਨ ਗਲਰਜ਼ ਕਾਲਜ ਵਿੱਚ ਕਰਵਾਏ ਗਏ, ਜਿਨ੍ਹਾਂ ਵਿਚ 35 ਸਕੂਲਾਂ ਦੀਆਂ 73 ਟੀਮਾਂ ਨੇ ਭਾਗ ਲਿਆ। ਟੀਮਾਂ ਦੇ ਲਿਖਤੀ ਮੁਕਾਬਲੇ ਉਪਰੰਤ ਮਦਰ ਇੰਡੀਆ ਪਬਲਿਕ ਸਕੂਲ ਦੀ ਟੀਮ ਪਹਿਲੀਆਂ 8 ਟੀਮਾਂ ਵਿੱਚ ਚੁਣੇ ਜਾਣ ’ਤੇ ਸਕੂਲ ਪ੍ਰਬੰਧਕਾਂ ਨੇ ਟੀਮ ਨੂੰ ਵਧਾਈ ਦਿੱਤੀ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਨੀਤਿਕਾ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਸ਼ਹਿਨਾਜ਼ ਪ੍ਰੀਤ ਕੌਰ, ਜੈਸਮੀਨ ਕੌਰ ਅਤੇ ਜਸ਼ਨਦੀਪ ਕੌਰ ਦੀ ਟੀਮ ਪਹਿਲੀਆਂ 8 ਟੀਮਾਂ ਵਿੱਚ ਸ਼ਾਮਲ ਹੋਈ ਹੈ। ਇਸ ਦੌਰਾਨ ਜੀਐਨ ਗਰਲਜ਼ ਕਾਲਜ ਦੇ ਚੇਅਰਮੈਨ ਡਾ. ਸਤਨਾਮ ਸਿੰਘ ਸੰਧੂ ਨੇ ਬੱਚਿਆਂ ਦਾ ਸਰਵਪੱਖੀ ਵਿਕਾਸ ਲਈ ਅਜਿਹੇ ਉਪਰਾਲੇ ਕਰਦੇ ਰਹਿਣ ’ਤੇ ਜ਼ੋਰ ਦਿੱਤਾ ਹੈ। ਇਸ ਮੌਕੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਜੁਆਇੰਟ ਕਮਿਸ਼ਨਰ ਇਨਕਮ ਟੈਕਸ ਨੀਲਮ ਸ਼ਰਮਾ ਤੇ ਕਾਲਜ ਦੇ ਪ੍ਰਿੰਸੀਪਲ ਡਾ. ਮੰਜੂ ਵਾਲੀਆ ਨੇ ਅਵੱਲ ਆਈਆਂ ਟੀਮਾਂ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ

Advertisement

Advertisement