ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੇੜੀ ਪੁੱਤ ਵੱਲੋਂ ਕੁੱਟ-ਕੁੱਟ ਕੇ ਮਾਂ ਦੀ ਹੱਤਿਆ; ਪਿਤਾ ਨੂੰ ਜ਼ਖ਼ਮੀ ਕੀਤਾ

08:04 AM Aug 05, 2024 IST
ਯਮੁਨਾਨਗਰ ਦੇ ਸਿਵਲ ਹਸਪਤਾਲ ਦੇ ਬਾਹਰ ਖੜ੍ਹੇ ਮ੍ਰਿਤਕਾ ਦੇ ਪਰਿਵਾਰਕ ਮੈਂਬਰ।

ਦੇਵਿੰਦਰ ਸਿੰਘ
ਯਮੁਨਾਨਗਰ, 4 ਅਗਸਤ
ਪਿੰਡ ਜੈਰਾਮਪੁਰ ’ਚ ਨਸ਼ੇ ਲਈ ਪੈਸੇ ਨਾ ਮਿਲਣ ’ਤੇ ਬੀਤੀ ਰਾਤ ਨਸ਼ੇੜੀ ਪੁੱਤਰ ਨੇ ਆਪਣੇ ਮਾਪਿਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਦੌਰਾਨ ਜ਼ਖ਼ਮੀ ਹੋਈ ਮਾਂ ਦੀ ਮੌਤ ਹੋ ਗਈ ਜਦੋਂ ਕਿ ਪਿਤਾ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਮੀਤਾ ਅਤੇ ਜ਼ਖਮੀ ਹੋਏ ਪਿਤਾ ਦੀ ਪਛਾਣ ਪ੍ਰਭੂ ਰਾਮ ਵਜੋਂ ਹੋਈ ਹੈ। ਪੁਲੀਸ ਨੇ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

Advertisement

ਮ੍ਰਿਤਕ ਮੀਤਾ ਦੀ ਪੁਰਾਣੀ ਤਸਵੀਰ।

ਮ੍ਰਿਤਕਾ ਦੇ ਵੱਡੇ ਪੁੱਤਰ ਦਿਨੇਸ਼ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਭਰਾ ਜੋਨੀ ਨਸ਼ੇ ਕਰਨ ਦਾ ਆਦੀ ਹੈ, ਜਦੋਂ ਉਸ ਕੋਲ ਪੈਸੇ ਨਹੀਂ ਹੁੰਦੇ ਸਨ ਤਾਂ ਉਹ ਮਾਪਿਆਂ ਦੀ ਕੁੱਟਮਾਰ ਕਰ ਕੇ ਉਨ੍ਹਾਂ ਤੋਂ ਪੈਸੇ ਖੋਹ ਲੈਂਦਾ ਸੀ। ਬੀਤੀ ਰਾਤ ਵੀ ਜੋਨੀ ਘਰ ਆਇਆ ਮਾਪਿਆਂ ਵੱਲੋਂ ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਗੁੱਸੇ ’ਚ ਆਏ ਜੋਨੀ ਨੇ ਲੋਹੇ ਦੀ ਰਾਡ ਨਾਲ ਮਾਂ ’ਤੇ ਹਮਲਾ ਕਰ ਦਿੱਤਾ ਜਦੋਂ ਉਸ ਦਾ ਪਿਤਾ ਪ੍ਰਭੂ ਰਾਮ ਉਸ ਨੂੰ ਛੁਡਾਉਣ ਲਈ ਆਇਆ ਤਾਂ ਮੁਲਜ਼ਮ ਨੇ ਉਸ ਨੂੰ ਵੀ ਜ਼ਖ਼ਮੀ ਕਰ ਦਿੱਤਾ। ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮਾਤਾ ਦੀ ਮੌਤ ਹੋ ਗਈ ਤੇ ਪਿਤਾ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜ ਮਹੀਨੇ ਪਹਿਲਾਂ ਵੀ ਜੋਨੀ ਨੇ ਆਪਣੀ ਮਾਂ ਦੀ ਕੁੱਟਮਾਰ ਕਰ ਕੇ ਬਾਂਹ ਦੀ ਹੱਡੀ ਤੋੜ ਦਿੱਤੀ ਸੀ। ਥਾਣਾ ਇੰਚਾਰਜ ਜਸਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

Advertisement
Advertisement
Advertisement