For the best experience, open
https://m.punjabitribuneonline.com
on your mobile browser.
Advertisement

ਖਾਲਸਾ ਕਾਲਜ ਵਿੱਚ ‘ਮਾਂ ਬੋਲੀ ਪੰਜਾਬੀ ਸਾਹਿਤਕ ਮੇਲਾ’

10:28 AM Apr 10, 2024 IST
ਖਾਲਸਾ ਕਾਲਜ ਵਿੱਚ ‘ਮਾਂ ਬੋਲੀ ਪੰਜਾਬੀ ਸਾਹਿਤਕ ਮੇਲਾ’
ਮਾਂ ਬੋਲੀ ਪੰਜਾਬੀ ਸਾਹਿਤਕ ਮੇਲੇ ਮੌਕੇ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਹੋਰ ਪਤਵੰਤੇ।
Advertisement

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 9 ਅਪਰੈਲ
ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਵਿੱਚ ਪੰਜਾਬੀ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਸਬੰਧ ’ਚ ‘ਮਾਂ ਬੋਲੀ ਪੰਜਾਬੀ ਸਾਹਿਤਕ ਮੇਲਾ-2024’ ਲਗਾਇਆ ਗਿਆ। ਇਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮਾਂ ਬੋਲੀ ਦੀ ਤੇ ਵਿਰਸੇ ਦੀ ਸਾਂਭ-ਸੰਭਾਲ ਲਈ ਨੌਜਵਾਨਾਂ ਨੂੰ ਮੋਹਰੀ ਹੋਣ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾ ਪ੍ਰੋਗਰਾਮ ਵਿੱਚ ਨਾਟਕਕਾਰ ਕੇਵਲ ਧਾਲੀਵਾਲ, ਲੋਕਧਾਰਾ ਸ਼ਾਸਤਰੀ ਡਾ. ਜੁਗਿੰਦਰ ਸਿੰਘ ਕੈਰੋਂ, ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ, ਕਹਾਣੀਕਾਰ ਡਾ. ਅਰਵਿੰਦਰ ਕੌਰ ਧਾਲੀਵਾਲ ਅਤੇ ਡਾ. ਹਰਿੰਦਰ ਕੌਰ ਸੋਹਲ ਵੱਲੋਂ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਕਾਵਿ ਸੰਗ੍ਰਹਿ ‘ਸੋਨ ਸੁਨਹਿਰੀ ਕਲਮਾਂ’ ਅਤੇ ਕਹਾਣੀ ਸੰਗ੍ਰਹਿ ‘ਕਰਿਸ਼ਮਾ’ ਪੁਸਤਕਾਂ ਲੋਕ ਅਰਪਿਤ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮਾਝੇ ਦੀਆਂ ਸੱਥਾਂ ਦੇ ਪਤਵੰਤਿਆਂ ਦਾ ਸਨਮਾਨ ਸਮਾਗਮ ਅਤੇ ਕਵੀ ਸੰਮੇਲਨ ਵੀ ਕਰਵਾਇਆ ਗਿਆ। ਇਸ ਮੌਕੇ ਹਾਸਰਸ ਕਲਾਕਾਰ ਸੁਰਿੰਦਰ ਫ਼ਰਿਸ਼ਤਾ (ਘੁੱਲ੍ਹੇ ਸ਼ਾਹ) ਅਤੇ ਰਾਜਬੀਰ ਕੌਰ, ਗੀਤਕਾਰ ਚਰਨ ਲਿਖਾਰੀ, ਗੁਰਪ੍ਰੀਤ ਗਿੱਲ ਅਤੇ ਪੰਜਾਬੀ ਟੀ.ਵੀ. ਕਲਾਕਾਰ ਕਿਰਨਬੀਰ ਕੌਰ ਨੇ ਮਾਂ ਬੋਲੀ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।

Advertisement

Advertisement
Author Image

joginder kumar

View all posts

Advertisement
Advertisement
×