ਸੰਸਦ ਮੈਂਬਰ ਔਜਲਾ ਦੀ ਮਾਤਾ ਦਾ ਦੇਹਾਂਤ
07:31 AM Jan 12, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਜਨਵਰੀ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਗੁਰਮੀਤ ਕੌਰ ਔਜਲਾ ਦਾ ਅੱਜ ਦੇਹਾਂਤ ਹੋ ਗਿਆ। ਉਹ 85 ਸਾਲ ਦੇ ਸਨ। ਉਨ੍ਹਾਂ ਦਿੱਲੀ ਦੇ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਸਨ ਜਿੱਥੇ ਉਨ੍ਹਾਂ ਨੇ ਸ਼ਨਿਚਰਵਾਰ ਸ਼ਾਮ ਨੂੰ ਆਖ਼ਰੀ ਸਾਹ ਲਿਆ। ਉਨ੍ਹਾਂ ਦਾ ਸਸਕਾਰ ਐਤਵਾਰ ਨੂੰ ਪਿੰਡ ਗੁਮਟਾਲਾ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਵਿੱਚ ਪਤੀ ਸਰਬਜੀਤ ਸਿੰਘ, ਪੁੱਤਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੁਖਜਿੰਦਰ ਸਿੰਘ ਔਜਲਾ ਅਤੇ ਧੀ ਅਮਨਦੀਪ ਕੌਰ ਹਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਪਤਾ ਲੱਗਣ ਤੋਂ ਬਾਅਦ ਕਾਂਗਰਸ ਸਣੇ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਆਦਿ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Advertisement
Advertisement
Advertisement