ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਰਾਬ ਲਈ ਪੈਸੇ ਨਾ ਦੇਣ ’ਤੇ ਮਾਂ ਨੂੰ ਕੁੱਟ-ਕੁੱਟ ਕੇ ਮਾਰਿਆ

06:52 AM Jul 19, 2023 IST

ਸ੍ਰੀ ਹਰਗੋਬਿੰਦਪੁਰ ਸਾਹਬਿ: ਇਥੇ ਪਿੰਡ ਸਮਰਾਏ ਵਿੱਚ ਪੈਸੇ ਨਾ ਦੇਣ ’ਤੇ ਨੌਜਵਾਨ ਨੇ ਆਪਣੀ ਮਾਂ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪਿੰਡ ਵਾਲਿਆਂ ਦੇ ਦੱਸਣ ਮੁਤਾਬਕ ਮੁਲਜ਼ਮ ਸਤਪਾਲ ਵੈਲਡਿੰਗ ਦਾ ਕੰਮ ਕਰਦਾ ਸੀ ਤੇ ਆਪਣੀ ਮਾਂ ਦੇ ਨਾਲ ਪਿੰਡ ਸਮਰਾਵਾਂ ਵਿੱਚ ਰਹਿ ਰਿਹਾ ਸੀ। ਸਤਪਾਲ ਦੇ ਪਿਤਾ ਮੰਗਤ ਸਿੰਘ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ। ਉਸ ਦੀ ਪੈਨਸ਼ਨ ਸਤਪਾਲ ਦੀ ਮਾਂ ਜਸਬੀਰ ਕੌਰ ਨੂੰ ਮਿਲ ਰਹੀ ਸੀ। ਸਤਪਾਲ ਸ਼ਰਾਬ ਪੀਣ ਦਾ ਆਦੀ ਹੈ, ਉਹ ਆਪਣੀ ਮਾਂ ਕੋਲੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਸੀ। ਬੀਤੀ ਸ਼ਾਮ ਵੀ ਨਸ਼ੇ ਵਿੱਚ ਧੁੱਤ ਸਤਪਾਲ ਨੇ ਆਪਣੀ ਮਾਂ ਤੋਂ ਪੈਸਿਆਂ ਦੀ ਮੰਗ ਕੀਤੀ ਤੇ ਪੈਸੇ ਨਾ ਮਿਲਣ ’ਤੇ ਉਹ ਆਪਣੀ ਮਾਂ ਨੂੰ ਲੈ ਕੇ ਕਮਰੇ ਅੰਦਰ ਵੜ ਗਿਆ ਅਤੇ ਬੇਰਹਿਮੀ ਨਾਲ ਉਸ ਦੀ ਹੱਤਿਆ ਕਰ ਦਿੱਤੀ। ਥਾਣਾ ਮੁਖੀ ਬਲਜੀਤ ਕੌਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। -ਪੱਤਰ ਪ੍ਰੇਰਕ

Advertisement

Advertisement
Tags :
ਸ਼ਰਾਬਕੁੱਟ-ਕੁੱਟਪੈਸੇਮਾਰਿਆ