ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਪਰਿੰਗ ਡੇਲ ਸਕੂਲ ’ਚ ‘ਮਾਂ ਦਿਵਸ’ ਮਨਾਇਆ

08:45 AM May 13, 2024 IST
ਮਾਂ ਦਿਵਸ ਸਬੰਧੀ ਕਰਵਾਏ ਸਮਾਗਮ ’ਚ ਪੇਸ਼ਕਾਰੀ ਦਿੰਦੇ ਹੋਏ ਬੱਚੇ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 12 ਮਈ
ਸਪਰਿੰਗ ਡੇਲ ਪਲੇ ਸਕੂਲ ਜੀਕੇ ਅਸਟੇਟ ਚੰਡੀਗੜ੍ਹ ਰੋਡ ਵਿੱਚ ਮਾਂ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਨੂੰ ਰੰਗ-ਬਰੰਗੇ ਗੁਬਾਰਿਆਂ ਨਾਲ ਸਜਾਇਆ ਹੋਇਆ ਸੀ। ਸਕੂਲ ਦੇ ਬੱਚੇ ਸੋਹਣੇ ਪਹਿਰਾਵੇ ਪਾ ਕੇ ਆਏ ਸਨ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਜਦੋਂਕਿ ਸਕੂਲ ਪ੍ਰਿੰਸੀਪਲ ਅਨੂ ਅਰੋੜਾ ਨੇ ਚੇਅਰਪਰਸਨ ਤੇ ਬੱਚਿਆਂ ਦੀਆਂ ਮਾਵਾਂ ਨੂੰ ਜੀ ਆਇਆਂ ਆਖੀ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਬੱਚਿਆਂ ਦੀਆਂ ਮਾਵਾਂ ਨੇ ਤੰਬੋਲਾ ਤੇ ਹੋਰ ਕਈ ਮੁਕਾਬਲਿਆਂ ਵਿੱਚ ਹਿੱਸਾ ਲਿਆ। ਕਾਊਂਸਲਰ ਡਾ. ਗੁਰਪ੍ਰੀਤ ਕੌਰ ਅਤੇ ਡਾਇਟੀਸ਼ੀਅਨ ਰੁਪਾਲੀ ਮਹਾਜਨ ਨੇ ਆਈਆਂ ਹੋਈਆਂ ਮਾਵਾਂ ਦੇ ਨਾਲ ਬੱਚਿਆਂ ਦੀ ਸਿਹਤ ਅਤੇ ਉਨ੍ਹਾਂ ਦੇ ਬਹੁ-ਪੱਖੀ ਵਿਕਾਸ ਸਬੰਧੀ ਜ਼ਰੂਰੀ ਗੱਲਾਂ ਸਾਂਝੀਆਂ ਕੀਤੀਆਂ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਕਿਹਾ ਕਿ ਮਾਂ ਦੁਨੀਆਂ ਦਾ ਧੁਰਾ ਹੈ। ਇਸ ਲਈ ਮਾਂ ਦਾ ਸਤਿਕਾਰ ਅਤੇ ਉਸ ਦੀ ਸੇਵਾ ਕਰਨਾ ਸਾਰਿਆਂ ਦਾ ਫ਼ਰਜ਼ ਬਣਦਾ ਹੈ। ਇਸ ਮੌਕੇ ਡਾਇਰੈਕਰ ਮਨਦੀਪ ਵਾਲੀਆ ਅਤੇ ਪ੍ਰਿੰਸੀਪਲ ਅਰੋੜਾ ਨੇ ਬੱਚਿਆਂ ਦੀ ਸ਼ਲਾਘਾ ਕੀਤੀ।

Advertisement

Advertisement
Advertisement