ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੱਖ ਵੱਖ ਸਕੂਲਾਂ ਵਿੱਚ ਮਾਂ ਦਿਵਸ ਮਨਾਇਆ

07:28 AM May 13, 2024 IST
ਜੱਜ ਮਾਡਰਨ ਸਕੂਲ ਵਿੱਚ ਮਾਂ ਨੂੰ ਸਨਮਾਨਦੇ ਹੋਏ ਪ੍ਰਬੰਧਕ। ਫੋਟੋ: ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 12 ਮਈ
ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਾਂ ਦਿਵਸ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਭਾ ਕਰਵਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ ਅਤੇ ਬਲਵਿੰਦਰ ਕੌਰ ਨੇ ਕੇਕ ਕੱਟ ਕੇ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਾਂ ਦੇ ਰਿਸ਼ਤੇ ਨਾਲ ਸਬੰਧਿਤ ਗੀਤ, ਭੰਗੜਾ, ਕਵਿਤਾਵਾਂ, ਭਾਸ਼ਣ ਅਤੇ ਨਾਟਕ ਪੇਸ਼ ਕੀਤੇ ਗਏ। ਬੱਚਿਆਂ ਨੇ ਮਾਂ ਦੇ ਪ੍ਰਤੀ ਪਿਆਰ ਨੂੰ ਦਿਖਾਉਂਦੇ ਹੋਏ ਕਾਰਡ ਵੀ ਬਣਾਏ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ ਤੇ ਪ੍ਰਿੰਸੀਪਲ ਨਵਤੇਜ ਸਿੰਘ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ਵਿੱਚ ਮਾਂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਮੁੱਖ ਮਹਿਮਾਨ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖੁਦ ਮਾਂ ਬਣ ਕੇ ਸਭ ਤੋਂ ਵੱਧ ਮਾਂ ਦੀ ਮਹੱਤਤਾ ਦਾ ਅਹਿਸਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਂ ਹੀ ਪਰਿਵਾਰ ਅਤੇ ਸਮਾਜ ਨੂੰ ਸਭ ਤੋਂ ਵੱਧ ਜੋੜ ਕੇ ਰੱਖਦੀ ਹੈ। ਪ੍ਰੋਗਰਾਮ ਦੌਰਾਨ ਸਕੂਲ ਦੇ ਬੱਚਿਆਂ ਨੇ ਡਾਂਸ, ਸਮੂਹ ਗਾਇਨ, ਕਵਿਤਾ ਉਚਾਰਨ, ਨਾਟਕ, ਡਾਂਸ ਆਦਿ ਪੇਸ਼ ਕੀਤੇ।

Advertisement

Advertisement