ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਟਰਸਾਈਕਲ ਡਿਵਾਈਡਰ ਨਾਲ ਟਕਰਾਇਆ, ਦੋ ਦੋਸਤਾਂ ਦੀ ਮੌਤ

07:55 AM Oct 18, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਅਕਤੂਬਰ
ਇੱਥੇ ਪੁਰਾਣੀ ਸਬਜ਼ੀ ਮੰਡੀ ਕਪੂਰ ਹਸਪਤਾਲ ਨੇੜੇ ਬੁੱਧਵਾਰ ਦੀ ਦੇਰ ਰਾਤ ਮੋਟਰਸਾਈਕਲ ਸੰਤੁਲਨ ਵਿਗੜਨ ਕਾਰਨ ਡਿਵਾਈਡਰ ਨਾਲ ਟਕਰਾਅ ਗਿਆ ਜਿਸ ਕਾਰਨ ਦੋ ਦੋਸਤਾਂ ਦੀ ਮੌਤ ਹੋ ਗਈ। ਥਾਣਾ ਡਿਵੀਜ਼ਨ ਨੰਬਰ 4 ਦੀ ਪੁਲੀਸ ਮੌਕੇ ’ਤੇ ਪੁੱਜੀ। ਮ੍ਰਿਤਕਾਂ ਦੀ ਪਛਾਣ ਰੋਹਿਤ ਟੰਡਨ ਅਤੇ ਉਸ ਦੇ ਦੋਸਤ ਮੋਹਿਤ ਵਾਸੀ ਟਿੱਬਾ ਰੋਡ ਵਜੋਂ ਹੋਈ ਹੈ। ਪੁਲੀਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ। ਜਾਂਚ ਅਧਿਕਾਰੀ ਏਐੱਸਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਮੋਹਿਤ ਅਤੇ ਰੋਹਿਤ ਦੋਵੇਂ ਚੰਗੇ ਦੋਸਤ ਸਨ। ਦੋਵੇਂ ਬੀਤੀ ਰਾਤ ਦੋਸਤ ਦੀ ਜਨਮ ਦਿਨ ਪਾਰਟੀ ਤੋਂ ਘਰ ਪਰਤ ਰਹੇ ਸਨ। ਰਸਤੇ ’ਚ ਉਨ੍ਹਾਂ ਨੂੰ ਫੋਨ ਆਇਆ ਕਿ ਮੋਹਿਤ ਦੀ ਭੈਣ ਮੁਸਕਾਨ ਹਸਪਤਾਲ ’ਚ ਦਾਖਲ ਹੈ ਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਦੋਵੇਂ ਖੁਸ਼ੀ ਕਾਰਨ ਉਥੋਂ ਹੀ ਹਸਪਤਾਲ ਜਾਣ ਲਈ ਨਿਕਲ ਗਏ। ਉਹ ਮਠਿਆਈ ਦਾ ਡੱਬਾ ਲੈਣ ਲਈ ਹਲਵਾਈ ਦੀ ਦੁਕਾਨ ਭਾਲ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਵਾਹਨ ਡਿਵਾਈਡਰ ਨਾਲ ਟਕਰਾਅ ਗਿਆ। ਇਸ ਕਾਰਨ ਦੋਵੇਂ ਜ਼ਖਮੀ ਹੋ ਗਏ, ਜਦੋਂ ਤੱਕ ਕੋਈ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਂਦਾ, ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ। ਮਗਰੋਂ ਕਿਸੇ ਰਾਹਗੀਰ ਨੇ ਦੋਵਾਂ ਦੀਆਂ ਫੋਟੋਆਂ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀਆਂ। ਪਰਿਵਾਰ ਵਾਲਿਆਂ ਨੂੰ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਲੱਗੀ। ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੇ ਦੋਵੇ ਨੌਜਵਾਨਾਂ ਦੀ ਪਛਾਣ ਕੀਤੀ। ਜਾਂਚ ਅਧਿਕਾਰੀ ਕੁਲਬੀਰ ਸਿੰਘ ਨੇ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।

Advertisement

Advertisement