For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ

11:20 AM Jun 16, 2024 IST
ਸੜਕ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ
Advertisement

ਪੱਤਰ ਪ੍ਰੇਰਕ
ਜ਼ੀਰਾ, 15 ਜੂਨ
ਜ਼ੀਰਾ-ਕੋਟ ਈਸੇ ਖਾਂ ਸੜਕ ’ਤੇ ਵਾਪਰੇ ਇਕ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (35) ਵਜੋਂ ਹੋਈ ਹੈ। ਸੇਵਕ ਸਿੰਘ ਵਾਸੀ ਤਲਵੰਡੀ ਮੰਗੇ ਖਾਂ, ਹਰਜਿੰਦਰ ਸਿੰਘ, ਚਰਨਜੀਤ ਸਿੰਘ ਅਤੇ ਗੁਰਦੇਵ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਤਲਵੰਡੀ ਮੰਗੇ ਖਾਂ, ਜੋ ਜਾਲ ਬੰਨ੍ਹਣ ਦਾ ਕੰਮ ਕਰਦਾ ਸੀ। ਅੱਜ ਜ਼ੀਰਾ ਤੋਂ ਆਪਣੇ ਮੋਟਰਸਾਈਕਲ ’ਤੇ ਪਿੰਡ ਵੱਲ ਨੂੰ ਆ ਰਿਹਾ ਸੀ। ਇਸ ਦੌਰਾਨ ਪਿਛੋਂ ਆ ਰਹੀ ਤੇਜ਼ ਰਫਤਾਰ ਇਨੋਵਾ ਗੱਡੀ ਨੇ ਉਸ ਨੂੰ ਟੱਕਰ ਦਿੱਤਾ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਇਨੋਵਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਜ਼ੀਰਾ ਵਿੱਚ ਲਿਆਂਦੀ ਗਈ ਹੈ। ਥਾਣਾ ਸਦਰ ਜ਼ੀਰਾ ਪੁਲੀਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

sukhwinder singh

View all posts

Advertisement