ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੜ੍ਹੀ ਪਿਕਅੱਪ ਗੱਡੀ ’ਚ ਵੱਜਿਆ ਮੋਟਰਸਾਈਕਲ, ਪਿਉ-ਪੁੱਤ ਦੀ ਮੌਤ

07:48 AM Jul 18, 2024 IST

ਪੱਤਰ ਪ੍ਰੇਰਕ
ਫਗਵਾੜਾ, 17 ਜੁਲਾਈ
ਇੱਥੇ ਅੱਜ ਜੀਟੀ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਪਿਉ-ਪੁੱਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਵੇਲੀ ਫਲਾਈਓਵਰ ’ਤੇ ਇੱਕ ਪਿਕਅੱਪ ਗੱਡੀ ਖਰਾਬ ਹੋਣ ਕਾਰਨ ਖੜ੍ਹੀ ਸੀ। ਇਸ ਦੌਰਾਨ ਸਪਲੈਂਡਰ ਮੋਟਰਸਾਈਕਲ ’ਤੇ ਆ ਰਹੇ ਪਰਿਵਾਰ ਦੀ ਸੜਕ ’ਤੇ ਖੜ੍ਹੀ ਪਿਕਅੱਪ ਗੱਡੀ ਨਾਲ ਟੱਕਰ ਹੋ ਗਈ। ਇਸ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਏ। ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕਾਂ ਦੀ ਪਛਾਣ ਮਨੀ ਰੱਤੂ (35) ਤੇ ਉਸ ਦਾ ਪੁੱਤਰ ਵਿਨੈ ਰੱਤੂ (5) ਵਾਸੀ ਕਲਿਆਣਾ, ਫਿਲੌਰ ਵਜੋਂ ਹੋਈ ਹੈ। ਡਾਕਟਰ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦੋਵਾਂ ਮੌਤ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਪੁਲੀਸ ਨੂੰ ਦੇ ਦਿੱਤੀ ਗਈ ਹੈ।

Advertisement

Advertisement