For the best experience, open
https://m.punjabitribuneonline.com
on your mobile browser.
Advertisement

ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਮੋਟਰਸਾਈਕਲ ਮਾਰਚ

08:28 AM Aug 06, 2024 IST
ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਮੋਟਰਸਾਈਕਲ ਮਾਰਚ
ਮੋਟਰਸਾਈਕਲ ਮਾਰਚ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਮੈਂਬਰ।
Advertisement

ਚੰਡੀਗੜ੍ਹ (ਟਨਸ):

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਯੂਥ ਵਿੰਗ ਨੇ ਕਿਸਾਨੀ ਮੰਗਾਂ ਮਨਵਾਉਣ ਲਈ ਅੱਜ ਸੂਬੇ ਭਰ ਵਿੱਚ ਮੋਟਰਸਾਈਕਲ ਮਾਰਚ ਕੀਤੇ। ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸੰਗਰੂਰ, ਪਟਿਆਲਾ, ਮਾਲੇਰਕੋਟਲਾ, ਮੁਕਤਸਰ ਸਾਹਿਬ, ਫ਼ਾਜ਼ਿਲਕਾ, ਮੋਗਾ, ਲੁਧਿਆਣਾ, ਜਲੰਧਰ, ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ’ਚ ਕੀਤੇ ਗਏ ਮਾਰਚ ਦੌਰਾਨ ਉਨ੍ਹਾਂ ਕਿਸਾਨਾਂ ਨੇ ਪੰਜਾਬ ਦਾ ਦਰਿਆਈ ਪਾਣੀ ਰਿਪੇਰੀਅਨ ਸਿਧਾਂਤ ਮੁਤਾਬਕ ਪੰਜਾਬ ਨੂੰ ਦੇਣ ਅਤੇ ਕਿਸਾਨੀ ਮੰਗਾਂ ਮੰਨਣ ਦੀ ਅਪੀਲ ਕੀਤੀ।

Advertisement

Advertisement
Author Image

joginder kumar

View all posts

Advertisement