For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਮੋਟਰਸਾਈਕਲ ਰੈਲੀ

10:32 AM Apr 10, 2024 IST
ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਮੋਟਰਸਾਈਕਲ ਰੈਲੀ
ਰੈਲੀ ਵਿੱਚ ਹਿੱਸਾ ਲੈ ਰਹੇ ਨੌਜਵਾਨ।
Advertisement

ਪਾਲ ਸਿੰਘ ਨੌਲੀ
ਜਲੰਧਰ, 9 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿਚ ਫਸਾਉਣ ਦੇ ਵਿਰੋਧ ਵਿੱਚ ਜਲੰਧਰ ਉਤਰੀ ਵਿਧਾਨ ਸਭਾ ਹਲਕੇ ਵਿੱਚ ਮੋਟਰਸਾਈਕਸ ਰੈਲੀ ਕੱਢੀ ਗਈ। ਇਨ੍ਹਾਂ ਨੌਜਵਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕਤੰਤਰ ਦੇ ਕੀਤੇ ਜਾ ਰਹੇ ਘਾਣ ਅਤੇ ਦੇਸ਼ ਦੇ ਸੰਵਿਧਾਨ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਰੈਲੀ ਦੀ ਅਗਵਾਈ ਜਲੰਧਰ ਉਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਦਿਨੇਸ਼ ਢੱਲ ਨੇ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੀ ਵਿਰੋਧੀ ਧਿਰ ਨੂੰ ਜੇਲ੍ਹਾਂ ਵਿੱਚ ਸੁੱਟਕੇ ਲੋਕਤੰਤਰ ਦਾ ਕਤਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰਾ ਦੇਸ਼ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਆ ਕੇ ਖੜ੍ਹ ਗਿਆ ਹੈ। ਇਸ ਮੌਕੇ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਹਰਸ਼ ਸਿੰਘ ਨੇ ਕਿਹਾ ਕਿ ਇਹ ਕੇਜਰੀਵਾਲ ਨੂੰ ਜੇਲ੍ਹ ਵਿੱਚ ਕੈਦ ਕੀਤਾ ਜਾ ਸਕਦਾ ਹੈ, ਪਰ ਉਨ੍ਹਾਂ ਦੀ ਸੋਚ ਨੂੰ ਨਹੀਂ। ਨੌਜਵਾਨਾਂ ਨੇ ਕਿਹਾ ਕਿ ਸ਼ੁਸ਼ੀਲ ਰਿੰਕੂ ਨੇ ਗ਼ੱਦਾਰੀ ਕਰਕੇ ਭਾਜਪਾ ਦਾ ਸਾਥ ਦਿੱਤਾ ਹੈ ਤੇ ਜਲੰਧਰ ਦੇ ਵੋਟਰ ਰਿੰਕੂ ਦੀ ਜ਼ਮਾਨਤ ਜ਼ਬਤ ਕਰਵਾਉਣਗੇ। ਇਸ ਮੌਕੇ ਹਲਕਾ ਜਲੰਧਰ ਉਤਰੀ ਦੇ ਯੂਥ ਵਿੰਗ ਦੇ ਕੋ-ਆਰਡੀਨੇਟਰ ਰਵੀ ਲੁਬਾਣਾ, ਜ਼ਿਲ੍ਹਾ ਉੱਪ ਪ੍ਰਧਾਨ ਦੀਪਕ ਸ਼ਾਰਦਾ, ਨੀਰਜ ਜੱਸਲ, ਕੁਨਾਲ ਸ਼ਰਮਾ, ਸੁੱਚਾ ਸਿੰਘ ਬਲਾਕ ਪ੍ਰਧਾਨ, ਰਵੀ ਭਾਟੀਆ, ਦੀਪਕ ਸੰਧੂ, ਰਾਜਵਿੰਦਰ ਸਿੰਘ, ਲਵ ਬਲਾਕ ਪ੍ਰਧਾਨ, ਰੁਪਿੰਦਰ ਸਿੰਘ ਤੇ ‘ਆਪ’ ਸਮਰਥਕ ਅਤੇ ਵਰਕਰ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×