ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਮ ਆਦਮੀ ਪਾਰਟੀ ਵੱਲੋਂ ਮੋਟਰਸਾਈਕਲ ਰੈਲੀ

08:36 AM May 10, 2024 IST
ਨਵੀਂ ਦਿੱਲੀ ਵਿੱਚ ਵੀਰਵਾਰ ਨੂੰ ਮੋਟਰਸਾਈਕਲ ਰੈਲੀ ਦੀ ਅਗਵਾਈ ਕਰਦੇ ਹੋਏ ‘ਆਪ’ ਉਮੀਦਵਾਰ ਕੁਲਦੀਪ ਕੁਮਾਰ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਮਈ
ਆਮ ਆਦਮੀ ਪਾਰਟੀ ਨੇ ਅੱਜ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ‘ਜੇਲ ਕਾ ਜਵਾਬ ਵੋਟ ਸੇ’ ਮੁਹਿੰਮ ਤਹਿਤ ਮੋਟਰਸਾਈਕਲ ਰੈਲੀ ਕੱਢੀ। ਇਹ ਰੈਲੀ ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਦੀ ਅਗਵਾਈ ’ਚ ਲਕਸ਼ਮੀ ਨਗਰ ਦੇ ਕਈ ਇਲਾਕਿਆਂ ’ਚੋਂ ਲੰਘੀ। ਇਸ ਦੌਰਾਨ ਕੁਲਦੀਪ ਕੁਮਾਰ ਸਣੇ ਵੱਡੀ ਗਿਣਤੀ ਵਿੱਚ ਹਾਜ਼ਰ ਵਰਕਰਾਂ ਨੇ ਲੋਕਾਂ ਨਾਲ ਸੰਪਰਕ ਕੀਤਾ। ਕੁਲਦੀਪ ਕੁਮਾਰ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ਦਿੱਲੀ ਦੀਆਂ ਸਾਰੀਆਂ ਸੱਤ ਲੋਕ ਸਭਾ ਸੀਟਾਂ ਜਿੱਤ ਰਿਹਾ ਹੈ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕਣ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ। ਇਸ ਨੂੰ ਲੈ ਕੇ ਦਿੱਲੀ ਦੇ ਲੋਕਾਂ ’ਚ ਭਾਜਪਾ ਖ਼ਿਲਾਫ਼ ਭਾਰੀ ਗੁੱਸਾ ਹੈ। ਦਿੱਲੀ ਦੀ ਜਨਤਾ 25 ਮਈ ਨੂੰ ਭਾਜਪਾ ਦੇ ਖ਼ਿਲਾਫ਼ ਵੋਟ ਪਾ ਕੇ ਇਸ ਦਾ ਜਵਾਬ ਦੇਵੇਗੀ। ਪੂਰਬੀ ਦਿੱਲੀ ਤੋਂ ਅੱਜ ਸਵੇਰੇ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਦੇ ਸਮਰਥਕਾਂ ਨੇ ਲਕਸ਼ਮੀ ਨਗਰ ਵਿੱਚ ਮੋਟਰਸਾਈਕਲ ਰੈਲੀ ਕੱਢੀ ਅਤੇ ਲੋਕਾਂ ਨਾਲ ਸੰਪਰਕ ਕੀਤਾ। ਮੋਟਰਸਾਈਕਲ ਰੈਲੀ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਗੀਤਾ ਕਲੋਨੀ ਵਾਰਡ 210 ਵਿੱਚ ਜਾ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ’ਤੇ ਫੁੱਲਮਾਲਾਵਾਂ ਚੜ੍ਹਾਈਆਂ ਅਤੇ ਪਾਰਕ ਵਿੱਚ ਪੌਦੇ ਲਾਏ। ਇਸ ਦੌਰਾਨ ਕ੍ਰਿਸ਼ਨਾ ਨਗਰ ਵਿਧਾਨ ਸਭਾ ਦੇ ਵਿਧਾਇਕ ਐੱਸਕੇ ਬੱਗਾ ਵੀ ਮੌਜੂਦ ਸਨ। ਉਨ੍ਹਾਂ ਗੀਤਾ ਕਲੋਨੀ ਦੇ ਲੋਕਾਂ ਨਾਲ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਤੋਂ ਬਾਅਦ ਲਕਸ਼ਮੀ ਵਿੱਚ ਮੋਟਰਸਾਈਕਲ ਰੈਲੀ ਕੱਢੀ ਗਈ। ਸਮਰਥਕਾਂ ਨੇ ‘ਜੇਲ੍ਹ ਕਾ ਜਵਾਬ ਵੋਟ ਸੇ’ ਦੇ ਨਾਅਰੇ ਲਾਏ ਅਤੇ ‘ਆਪ’ ਦੇ ਝੰਡਿਆਂ ਅਤੇ ਪੋਸਟਰਾਂ ਨਾਲ ਮੋਟਰਸਾਈਕਲ ’ਤੇ ਰੈਲੀ ਕੱਢੀ ਅਤੇ ਲੋਕਾਂ ਨਾਲ ਸੰਪਰਕ ਕੀਤਾ। ਇਸ ਦੌਰਾਨ ਕੁਲਦੀਪ ਕੁਮਾਰ ਨੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਅਤੇ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਕੁਲਦੀਪ ਕੁਮਾਰ ਨੇ ਕਿਹਾ, ‘‘ਅਸੀਂ ਮੋਟਰਸਾਈਕਲ ਰੈਲੀ, ਰੋਡ ਸ਼ੋਅ ਅਤੇ ਘਰ-ਘਰ ਜਾ ਕੇ ਲੋਕਾਂ ਦਾ ਅਸ਼ੀਰਵਾਦ ਲੈ ਰਹੇ ਹਾਂ। ਸਾਡੀ ਕੋਸ਼ਿਸ਼ ਹੈ ਕਿ ਹਰ ਵੋਟਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾਵੇ। ਭਾਜਪਾ ਨੇ ਦਿੱਲੀ ਦੇ ਲੋਕਾਂ ਦੇ 10 ਸਾਲ ਬਰਬਾਦ ਕੀਤੇ ਹਨ ਅਤੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਹੁਣ ਲੋਕ ਬਦਲਾ ਲੈਣਾ ਚਾਹੁੰਦੇ ਹਨ।’’

Advertisement

Advertisement
Advertisement