ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਉਮੀਦਵਾਰ ਦੇ ਹੱਕ ਵਿੱਚ ਮੋਟਰਸਾਈਕਲ ਰੈਲੀ

08:09 AM Apr 23, 2024 IST
‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਮੋਟਰਸਾਈਕਲ ਰੈਲੀ ਦੀ ਅਗਵਾਈ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ।

ਬੀ.ਐੱਸ. ਚਾਨਾ
ਸ੍ਰੀ ਆਨੰਦਪੁਰ ਸਾਹਿਬ/ਕੀਰਤਪੁਰ ਸਾਹਿਬ, 22 ਅਪਰੈਲ
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਸਥਾਨਕ ਵਿਧਾਇਕ ਤੇ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਇੱਕ ਮੋਟਰਸਾਈਕਲ ਰੈਲੀ ਕੀਤੀ ਗਈ। ਇਸ ਦੌਰਾਨ ਮੋਟਰਸਾਈਕਲਾਂ ’ਤੇ ਸਵਾਰ ‘ਆਪ’ ਵਰਕਰਾਂ ਵੱਲੋਂ ਰੈਲੀ ਵਿੱਚ ਹਿੱਸਾ ਲਿਆ ਗਿਆ ਅਤੇ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਵੋਟਰਾਂ ਨੂੰ ਅਪੀਲ ਕੀਤੀ ਗਈ। ਇਸ ਰੈਲੀ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਵੀ ਵੱਖਰੇ ਰੰਗ ਵਿੱਚ ਨਜ਼ਰ ਆਏ। ਉਨ੍ਹਾਂ ਨੇ ਖ਼ੁਦ ਮੋਟਰਸਾਈਕਲ ਚਲਾ ਕੇ ਰੈਲੀ ਦੀ ਅਗਵਾਈ ਕੀਤੀ ਅਤੇ ਉਨ੍ਹਾਂ ਦੇ ਪਿੱਛੇ ਲੋਕ ਸਭਾ ਚੋਣਾਂ ਲਈ ਐਲਾਨੇ ਗਏ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਬੈਠੇ ਨਜ਼ਰ ਆਏ। ਇਸ ਮੋਟਰਸਾਈਕਲ ਰੈਲੀ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਤੇ ਇਹ ਰੈਲੀ ਨੱਕੀਆਂ, ਕੋਟਲਾ, ਸ੍ਰੀ ਆਨੰਦਪੁਰ ਸਾਹਿਬ, ਗੰਗੂਵਾਲ, ਅਗੰਮਪੁਰ, ਮਾਂਗੇਵਾਲ, ਗੰਭੀਰਪੁਰ, ਭਨੂਪਲੀ ਤੋ ਹੁੰਦੀ ਹੋਈ ਨੰਗਲ ਪੁੱਜ ਕੇ ਸਮਾਪਤ ਹੋਈ। ਇਸ ਮੌਕੇ ਵੱਖ-ਵੱਖ ਪਿੰਡਾਂ ਵਿੱਚ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਸ੍ਰੀ ਕੰਗ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਸਮਰਪਿਤ ਪੰਜਾਬ ਦੇ ਹਰਮਨਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸਨ ਉਹ ਪੂਰੇ ਕੀਤਾ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ 600 ਯੂਨਿਟ ਬਿਜਲੀ ਮੁਆਫੀ ਦਾ ਵਾਅਦਾ ਪੂਰਾ ਕਰ ਕੇ ਮਾਨ ਸਰਕਾਰ ਨੇ ਪੰਜਾਬ ਦੇ 80 ਫ਼ੀਸਦ ਪਰਿਵਾਰਾਂ ਦੇ ਚਿਹਰਿਆਂ ’ਤੇ ਜੋ ਖੁਸ਼ੀ ਲਿਆਉਂਦੀ ਹੈ ਉਹ ਦੇਖਿਆਂ ਹੀ ਬਣਦੀ ਹੈ। ਹਰਜੋਤ ਸਿੰਘ ਬੈਂਸ ਨੇ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰ੍ਰੀ ਕੰਗ ਸ੍ਰੀ ਆਨੰਦਪੁਰ ਸਾਹਿਬ ਵਰਗੇ ਧਾਰਮਿਕ ਹਲਕੇ ਦੀ ਸੇਵਾ ਕਰਨ ਦੀ ਭਾਵਨਾ ਲੈ ਕੇ ਆਏ ਹਨ। ਉਨ੍ਹਾਂ ਅਪੀਲ ਕੀਤੀ ਕਿ ਲੋਕਾਂ ਪ੍ਰਤੀ ਸਮਰਪਿਤ ਆਗੂ ਮਾਲਵਿੰਦਰ ਸਿੰਘ ਕੰਗ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਸਫ਼ਲ ਬਣਾਇਆ ਜਾਵੇ।

Advertisement

Advertisement