ਮੋਟਰਸਾਈਕਲ ਸਵਾਰ ਨੌਜਵਾਨ ਹੈਰੋਇਨ ਸਣੇ ਕਾਬੂ
08:03 AM Jul 17, 2024 IST
ਪੱਤਰ ਪ੍ਰੇਰਕ
ਰਤੀਆ, 16 ਜੁਲਾਈ
ਰਤੀਆ ਪੁਲੀਸ ਨੇ ਨਾਕੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਕੇਸ਼ ਉਰਫ ਸੁੰਦਰੀ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਸਦਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਓਮ ਪ੍ਰਕਾਸ਼ ਨੇ ਦੱਸਿਆ ਕਿ ਥਾਣਾ ਸਦਰ ਰਤੀਆ ਦੀ ਪੁਲੀਸ ਟੀਮ ਐੱਸਆਈ ਸੁਮਿਤ ਦੀ ਅਗਵਾਈ ਹੇਠ ਗਸ਼ਤ ਦੌਰਾਨ ਪਿੰਡ ਮਿਰਾਨਾ ਵਿੱਚ ਮੌਜੂਦ ਸੀ। ਇਸੇ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਟਿੱਬਾ ਕਲੋਨੀ ਰਤੀਆ ਵਾਸੀ ਰਾਕੇਸ਼ ਨੌਜਵਾਨ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ ਅਤੇ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਿਰਾਨਾ ਪਿੰਡ ਵਿਚ ਹੈਰੋਇਨ ਵੇਚਣ ਆਉਣ ਵਾਲਾ ਹੈ। ਪੁਲੀਸ ਨੇ ਨਾਕੇ ਦੌਰਾਨ ਉਸ ਨੂੰ ਮੋਟਰਸਾਈਕਲ ਅਤੇ 6.60 ਗ੍ਰਾਮ ਹੈਰੋਇਨ ਸਣੇ ਕਾਬੂ ਕਰ ਲਿਆ।
Advertisement
Advertisement
Related News
Advertisement