ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਹਲਾਕ

07:01 AM Jun 13, 2024 IST
ਹਾਦਸੇ ਵਿੱਚ ਨੁਕਸਾਨਿਆ ਮੋਟਰਸਾਈਕਲ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 12 ਜੂਨ
ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ’ਤੇ ਪਿੰਡ ਗੋਬਿੰਦਪੁਰਾ ਪੈਂਦ ਦੇ ਨਜ਼ਦੀਕ ਸੜਕ ਹਾਦਸੇ ਵਿੱਚ ਪਤੀ ਪਤਨੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਘਟਨਾ ਸਥਾਨ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਜ਼ਖਮੀਆਂ ਨੂੰ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਤੇ ਮੁੱਢਲੀ ਸਹਾਇਤਾ ਦੇਣ ਮਗਰੋਂ ਉਸ ਦੇ ਪਤੀ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ, ਜਿਸ ਦੀ ਰਾਹ ਵਿੱਚ ਮੌਤ ਹੋ ਗਈ। ਪੁਲੀਸ ਨੇ ਹਾਦਸਾ ਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿੰਡ ਨੂਰਪੁਰ ਵਾਸੀ ਪਤੀ ਪਤਨੀ ਮੋਟਰਸਾਈਕਲ ਉੱਤੇ ਸੜਕ ਪਾਰ ਕਰ ਰਹੇ ਸਨ ਸਾਹਮਣੇ ਤੋਂ ਆਈ ਇਕ ਕਾਰ ਨੇ ਉਨ੍ਹਾਂ ਨੂੰ ਲਪੇਟ ਵਿੱਚ ਲੈ ਲਿਆ। ‌ਹਾਦਸਾ ਇੰਨਾ ਭਿਆਨਕ ਸੀ ਕਿ ਔਰਤ ਦੀ ਲੱਤ ਵੱਢੀ ਗਈ।‌ ਦੋਵੇਂ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਉ‌ਸ ਦੇ ਪਤੀ ਨੂੰ ਪਟਿਆਲਾ ਭੇਜ ਦਿੱਤਾ, ਜਿਸ ਦੀ ਰਾਹ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਲਵਿੰਦਰ ਸਿੰਘ (60) ਅਤੇ ਅਮਰਜੀਤ ਕੌਰ (55) ਵਜੋਂ ਹੋਈ ਹੈ। ਥਾਣਾ ਸ਼ੁਤਰਾਣਾ ਮੁਖੀ ਪੁਰਸ਼ੋਤਮ ਸ਼ਰਮਾ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Advertisement

ਹਾਦਸੇ ਵਿੱਚ ਮਹਿਲਾ ਦੀ ਮੌਤ

ਪਟਿਆਲਾ (ਖੇਤਰੀ ਪ੍ਰਤੀਨਿਧ): ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇੜੇ ਸਥਿਤ ਪਿੰਡ ਸ਼ੇਖੂਪੁਰ ਨੇੜੇ ਵਾਪਰੇ ਸੜਕ ਹਾਦਸੇ ’ਚ ਇੱਕ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਰਬੰਸ ਕੌਰ (48) ਵਾਸੀ ਪਿੰਡ ਧਾਮੋ ਮਾਜਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ, ਜਿਸ ਦੀ ਲਾਸ਼ ਰਾਜਿੰਦਰਾ ਹਸਪਤਾਲ ਪਟਿਆਲਾ ’ਚ ਰੱਖੀ ਗਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਹ ਮਹਿਲਾ ਆਪਣੇ ਇੱਕ ਪਰਿਵਾਰਕ ਮੈਂਬਰ ਦੇ ਨਾਲ ਮੋਟਰਸਾਈਕਲ ’ਤੇ ਜਾ ਰਹੀ ਸੀ ਤਾਂ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋਵੇਂ ਜਣੇ ਹੇਠਾਂ ਡਿੱਗ ਪਏ ਤੇ ਮਹਿਲਾ ਦੀ ਮੌਤ ਹੋ ਗਈ। ਜਦੋਂ ਕਿ ਮੋਟਰਸਾਈਕਲ ਚਾਲਕ ਦਿਲਬਾਰਾ ਸਿੰਘ ਜ਼ਖ਼ਮੀ ਹੋ ਗਿਆ।

Advertisement
Advertisement
Advertisement