ਹਾਦਸੇ ਵਿੱਚ ਮੋਟਰਸਾਈਕਲ ਚਾਲਕ ਹਲਾਕ
05:09 AM Dec 27, 2024 IST
ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 26 ਦਸੰਬਰ
ਸੜਕ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਥਾਣਾ ਪੜਾਓ ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਰੇਸ਼ ਸਾਂਗਵਾਨ ਨੇ ਪੁਲੀਸ ਨੂੰ ਦੱਸਿਆ ਕਿ ਉਹ ਅੱਜ ਸਵੇਰੇ ਪੰਜ ਵਜੇ ਮੋਟਰਸਾਈਕਲ ’ਤੇ ਅੰਬਾਲਾ ਕੈਂਟ ਜਾ ਰਿਹਾ ਸੀ। ਜੀਟੀ ਰੋਡ ’ਤੇ ਅਨਾਜ ਮੰਡੀ ਦੇ ਸਾਹਮਣੇ ਅੰਬਾਲਾ ਕੈਂਟ ਸਰਵਿਸ ਰੋਡ ’ਤੇ ਇਕ ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਅਤੇ ਫਰਾਰ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਮੋਟਰਸਾਈਕਲ ਚਾਲਕ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਦੀਪਕ ਕੁਮਾਰ ਵਜੋਂ ਹੋਈ ਹੈ।
Advertisement
Advertisement