ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਬੱਸ ਨਾਲ ਟੱਕਰ, ਪਤੀ ਦੀ ਮੌਤ

09:56 AM Oct 15, 2024 IST
ਫਗਲਾੜਾ ਵਿੱਚ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰ ਵਿਰਲਾਪ ਕਰਦੇ ਹੋਏ।

ਜਸਬੀਰ ਸਿੰਘ ਚਾਨਾ
ਫਗਵਾੜਾ, 14 ਅਕਤੂਬਰ
ਪਿੰਡ ਰਿਹਾਣਾ ਜੱਟਾਂ ਲਾਗੇ ਮੋਟਰਸਾਈਕਲ ’ਤੇ ਸਵਾਰ ਪਤੀ-ਪਤਨੀ ਨੂੰ ਬੱਸ ਨੇ ਫੇਟ ਮਾਰ ਦਿੱਤੀ ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੂਸਰੇ ਪਾਸੇ ਘਟਨਾ ਵਾਪਰਨ ਤੋਂ ਬਾਅਦ ਪੁਲੀਸ ਨੂੰ ਫ਼ੋਨ ਕਰਨ ਦੇ ਬਾਵਜੂਦ ਕਿਸੇ ਪੁਲੀਸ ਮੁਲਾਜ਼ਮ ਦੇ ਨਾ ਪੁੱਜਣ ਤੋਂ ਰੋਸ ’ਚ ਆਏ ਪਰਿਵਾਰਿਕ ਮੈਂਬਰਾ ਨੇ ਹੁਸ਼ਿਆਰਪੁਰ-ਫਗਵਾੜਾ ਰੋਡ ਜਾਮ ਕਰਕੇ ਧਰਨਾ ਲਗਾ ਦਿੱਤਾ ਤੇ ਕਾਰਵਾਈ ਦੀ ਮੰਗ ਕੀਤੀ। ਘਟਨਾ ਸਬੰਧੀ ਜਾਣਕਾਰੀ ਦਿੰਦਿਆ ਜਸਬੀਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਨਸੀਰਾਬਾਦ ਨੇ ਦੱਸਿਆ ਕਿ ਉਸ ਦਾ ਭਤੀਜਾ ਅਮਰਜੀਤ ਸਿੰਘ (31) ਉਰਫ਼ ਬੱਬੂ ਤੇ ਉਸ ਦੀ ਪਤਨੀ ਅਨੀਤਾ ਰਾਣੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੇਹਟੀਆਣਾ ਵਿੱਚ ਫ਼ੈਕਟਰੀ ’ਚ ਕੰਮ ਕਰਨ ਲਈ ਜਾ ਰਹੇ ਸਨ ਤੇ ਜਦੋਂ ਉਹ 8.15 ਵਜੇ ਦੇ ਕਰੀਬ ਪਿੰਡ ਰਿਹਾਣਾ ਜੱਟਾਂ ਵਿੱਚ ਬਲਬੀਰ ਪੈਲੇਸ ਦੇ ਸਾਹਮਣੇ ਪੁੱਜੇ ਤਾਂ ਸਾਹਮਣੇ ਸਾਈਡ ਤੋਂ ਆ ਰਹੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਅਮਰਜੀਤ ਸਿੰਘ ਦੀ ਮੌਤ ਹੋ ਗਈ ਜਦਕਿ ਉਸਦੀ ਪਤਨੀ ਅਨੀਤਾ ਰਾਣੀ ਜ਼ਖਮੀ ਹੋ ਗਈ। ਘਟਨਾ ਤੋਂ ਬਾਅਦ ਪੁਲੀਸ ਨੂੰ ਵਾਰ ਵਾਰ ਫ਼ੋਨ ਕਰਨ ਦੇ ਬਾਵਜੂਦ ਕਿਸੇ ਮੁਲਾਜ਼ਮ ਦੇ ਨਾ ਪੁੱਜਣ ਕਾਰਨ ਰੋਹ ’ਚ ਆਏ ਲੋਕਾਂ ਨੇ ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਜਾਮ ਲਗਾ ਦਿੱਤਾ ਤੇ ਪੁਲੀਸ ਖਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਤੋਂ ਬਾਅਦ ਡੀ.ਐੱਸ.ਪੀ. ਭਾਰਤ ਭੂਸ਼ਨ ਤੇ ਐੱਸ.ਐੱਚ.ਓ ਰਾਵਲਪਿੰਡੀ ਬਲਵਿੰਦਰ ਸਿੰਘ ਭੁੱਲਰ ਧਰਨਾਕਾਰੀਆਂ ਨਾਲ ਗੱਲਾਬਤ ਕਰਨ ਲਈ ਪੁੱਜੇ ਤੇ ਉਨ੍ਹਾਂ ਪਰਿਵਾਰਿਕ ਮੈਂਬਰਾ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਕਰੀਬ ਦੋ ਘੰਟੇ ਬਾਅਦ ਟ੍ਰੈਫ਼ਿਕ ਨੂੰ ਚਾਲੂ ਕਰਵਾਇਆ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਮੋਰਚੀ ’ਚ ਰੱਖਵਾ ਦਿੱਤਾ ਹੈ। ਐਸ.ਐਚ.ਓ ਨੇ ਦੱਸਿਆ ਕਿ ਪੁਲੀਸ ਨੇ ਬਿਆਨ ਲੈਣ ਉਪਰੰਤ ਬੱਸ ਡਰਾਈਵਰ ਖਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement