ਐੇੱਲਆਈਸੀ ਦਫ਼ਤਰ ਬਾਹਰੋਂ ਮੋਟਰਸਾਈਕਲ ਚੋਰੀ
10:44 AM Nov 19, 2023 IST
ਨਿੱਜੀ ਪੱਤਰ ਪੇ੍ਰਰਕ
ਸਿਰਸਾ, 18 ਨਵੰਬਰ
ਇੱਥੋਂ ਦੇ ਐਲਆਈਸੀ ਦਫ਼ਤਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋ ਗਿਆ ਜਿਸ ਦੀ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਪੁਰਾਣੀ ਚੁੰਗੀ ਵਾਲੀ ਗਲੀ ਦੇ ਰਹਿਣ ਵਾਲੇ ਸ਼ੁਭਮ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਐੱਲ.ਆਈ.ਸੀ. ਦਫ਼ਤਰ ਗਿਆ ਸੀ। ਉਸ ਨੇ ਆਪਣਾ ਮੋਟਰਸਾਈਕਲ ਦਫ਼ਤਰ ਦੇ ਬਾਹਰ ਖੜ੍ਹਾ ਕਰ ਦਿੱਤਾ ਅਤੇ ਕੰਮ ਲਈ ਅੰਦਰ ਚਲਾ ਗਿਆ। ਕੁਝ ਸਮੇਂ ਬਾਅਦ ਜਦੋਂ ਉਹ ਆਇਆ ਤਾਂ ਦੇਖਿਆ ਕਿ ਮੋਟਰਸਾਈਕਲ ਗਾਇਬ ਸੀ। ਉਸ ਨੇ ਆਪਣੇ ਪੱਧਰ ’ਤੇ ਕਾਫੀ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ, ਜਿਸ ’ਤੇ ਪੁਲੀਸ ਨੂੰ ਸੂਚਨਾ ਦਿੱਤੀ ਗਈ।
Advertisement
Advertisement