ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਟਰਸਾਈਕਲ ਚੋਰੀ, ਕੇਸ ਦਰਜ

07:14 AM Jun 19, 2024 IST

ਪੱਤਰ ਪ੍ਰੇਰਕ
ਫਗਵਾੜਾ, 18 ਜੂਨ
ਇੱਥੇ ਇੱਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦੇ ਸਬੰਧ ’ਚ ਸਿਟੀ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਵਾਸੀ ਪਿੰਡ ਮਨਸੂਰਪੁਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਆਪਣੇ ਡੀਲੈਕਸ ਮੋਟਰਸਾਈਕਲ ’ਤੇ ਪਿੰਡ ਮਨਸੂਰਪੁਰ ਤੋਂ ਫਗਵਾੜਾ ਆਇਆ ਸੀ ਤੇ ਆਪਣੇ ਮਾਮੇ ਨੂੰ ਮਿਲਣ ਲਈ ਪਰਮਾਰ ਕੰਪਲੈਕਸ ਆਇਆ ਸੀ ਤੇ ਮੋਟਰਸਾਈਕਲ ਬਾਹਰ ਖੜ੍ਹਾ ਕਰ ਕੇ ਅੰਦਰ ਚਲਾ ਗਿਆ ਤੇ ਜਦੋਂ ਵਾਪਸ ਆਇਆ ਤਾਂ ਮੋਟਰਸਾਈਕਲ ਗਾਇਬ ਸੀ। ਇਸੇ ਤਰ੍ਹਾਂ ਖਲਵਾੜਾ ਗੇਟ ਵਿੱਚ ਇੱਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ। ਘਟਨਾ ਸਬੰਧੀ ਵਿਜੈ ਕੁਮਾਰ ਵਾਸੀ ਖਲਵਾੜਾ ਗੇਟ ਨੇ ਦੱਸਿਆ ਕਿ ਉਸਦਾ ਮੋਟਰਸਾਈਕਲ ਦੁਕਾਨ ਦੇ ਬਾਹਰੋਂ ਕੋਈ ਵਿਅਕਤੀ ਚੋਰੀ ਕਰ ਕੇ ਲੈ ਗਿਆ ਤੇ ਇਸ ਤੋਂ ਬਾਅਦ ਹੋਰ ਥਾਂ ’ਤੇ ਵੀ ਚੋਰੀ ਦੀ ਕੋਸ਼ਿਸ਼ ਕੀਤੀ ਪਰ ਅਸਫ਼ਲ ਰਿਹਾ। ਪੁਲੀਸ ਨੂੰ ਸੂਚਨਾ ਦੇ ਦਿੱਤੀ ਗਈ ਹੈ।

Advertisement

Advertisement
Advertisement