For the best experience, open
https://m.punjabitribuneonline.com
on your mobile browser.
Advertisement

ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ

09:12 AM Apr 10, 2024 IST
ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 9 ਅਪਰੈਲ
ਲਹਿਰਾਗਾਗਾ-ਸੁਨਾਮ ਮੁੱਖ ਸੜਕ ’ਤੇ ਪਿੰਡ ਛਾਜਲਾ ਨੇੜੇ ਲੰਘੀਂ ਸ਼ਾਮ ਸੜਕ ’ਤੇ ਖੜ੍ਹੇ ਟਰੱਕ ਨਾਲ ਮੋਟਰਸਾਈਕਲ ਟਕਰਾਉਣ ਕਰਕੇ ਸਵਾਰ ਗੰਭੀਰ ਹੋ ਗਿਆ। ਜ਼ਖ਼ਮੀ ਵਿੱਕੀ ਸਿੰਘ ਵਾਸੀ ਗਾਗਾ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ। ਛਾਜਲੀ ਪੁਲੀਸ ਨੇ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ
ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਟਰੱਕ ’ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ। ਟਰੱਕ ਵਿੱਚੋਂ ਮਿਲੇ ਮੋਬਾਈਲ ਨੰਬਰ ’ਤੇ ਪੁਲੀਸ ਦੀ ਟਰੱਕ ਮਾਲਕਾਂ ਨਾਲ ਗੱਲਬਾਤ ਕੀਤੀ ਤਾਂ ਟਰੱਕ ਦੇ ਚੋਰੀ ਹੋਣ ਦੀ ਗੱਲ ਸਾਹਮਣੇ ਆਈ।

Advertisement

Advertisement
Author Image

joginder kumar

View all posts

Advertisement
Advertisement
×