ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਬੱਸ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਹਲਾਕ

05:47 AM Nov 18, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਨਵੰਬਰ
ਵੱਖ ਵੱਖ ਥਾਵਾਂ ’ਤੇ ਵਾਪਰੇ ਹਾਦਸਿਆਂ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਇੱਕ ਲੜਕੀ ਜ਼ਖ਼ਮੀ ਹੋ ਗਈ ਹੈ। ਥਾਣਾ ਡੇਹਲੋਂ ਦੀ ਪੁਲੀਸ ਨੂੰ ਪਿੰਡ ਡੇਹਲੋਂ ਵਾਸੀ ਹਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਭਰਾ ਗੁਰਜੀਤ ਸਿੰਘ ਆਪਣੇ ਐਕਟਿਵਾ ’ਤੇ ਜਾ ਰਿਹਾ ਸੀ ਤਾਂ ਉਹ ਆਪਣੇ ਵੱਖਰੇ ਵਾਹਨ ’ਤੇ ਉਸ ਦੇ ਪਿੱਛੇ ਜਾ ਰਿਹਾ ਸੀ। ਜਦੋਂ ਰੈਸਟੋਰੈਂਟ ਕੋਲ ਪਹੁੰਚੇ ਤਾਂ ਲੁਧਿਆਣਾ ਵੱਲੋਂ ਆ ਰਹੀ ਸਰਕਾਰੀ ਬੱਸ ਪੀਟੀਸੀ ਦੇ ਚਾਲਕ ਅਮਰੀਕ ਸਿੰਘ ਵਾਸੀ ਢਿੱਲਵਾਂ ਸਮਰਾਲਾ ਨੇ ਤੇਜ਼ ਰਫ਼ਤਾਰੀ ਨਾਲ ਗੁਰਜੀਤ ਸਿੰਘ ਦੀ ਐਕਟਿਵਾ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਉਹ ਹੇਠਾਂ ਡਿੱਗ ਪਿਆ ਤੇ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ ਤੇ ਬੱਸ ਚਾਲਕ ਫਰਾਰ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਗੁਰਜੀਤ ਸਿੰਘ ਨੂੰ ਸਿਵਲ ਹਸਪਤਾਲ ਡੇਹਲੋਂ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਅਮਰੀਕ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਬਰਾਮਦ ਜ਼ਬਤ ਕਰ ਲਈ ਹੈ।
ਇਸੇ ਤਰ੍ਹਾਂ ਥਾਣਾ ਕੂੰਮਕਲਾਂ ਦੀ ਪੁਲੀਸ ਨੂੰ ਨੇੜੇ ਡੱਬੀ ਬਾਜ਼ਾਰ ਸਮਰਾਲਾ ਵਾਸੀ ਨੀਸ਼ੀ ਪੁੱਤਰੀ ਸ਼ੰਕਰ ਪ੍ਰਸ਼ਾਦ ਨੇ ਦੱਸਿਆ ਕਿ ਉਹ ਆਟੋ ਵਿੱਚੋਂ ਉੱਤਰ ਕੇ ਮੈਕਡਾਨਲ ਵੱਲ ਪੈਦਲ ਜਾਣ ਲੱਗੀ ਤਾਂ ਰਵੀ ਕੁਮਾਰ ਵਾਸੀ ਨੇੜੇ ਇੰਡੀਅਨ ਪੈਟਰੋਲ ਪੰਪ ਚੰਡੀਗੜ੍ਹ ਰੋਡ ਕੋਹਾੜਾ ਨੇ ਆਪਣਾ ਮੋਟਰਸਾਈਕਲ ਨਾਲ ਫੇਟ ਮਾਰੀ ਤੇ ਫ਼ਰਾਰ ਹੋ ਗਿਆ। ਇਸ ਦੌਰਾਨ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ।

Advertisement

Advertisement