ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਦਸੇ ’ਚ ਮੋਟਰਸਾਈਕਲ ਸਵਾਰ ਹਲਾਕ

07:59 AM Apr 24, 2024 IST

ਪੱਤਰ ਪ੍ਰੇਰਕ
ਪਿਹੋਵਾ, 23 ਅਪਰੈਲ
ਪਿੰਡ ਮੁਰਤਜਾਪੁਰ ਨੇੜੇ ਕੁਰੂਕਸ਼ੇਤਰ ਰੋਡ ’ਤੇ ਟਰੱਕ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਖਲ ਸਵਾਰ ਦੀ ਮੌਤ ਹੋ ਗਈ| ਮ੍ਰਿਤਕ ਦੀ ਪਛਾਣ ਬਾਬੂ ਸਿੰਘ ਵਾਸੀ ਪਿੰਡ ਬੀਬੀਪੁਰ ਕਲਾਂ ਵਜੋਂ ਹੋਈ ਹੈ। ਮ੍ਰਿਤਕ ਦੇ ਲੜਕੇ ਰਾਹੁਲ ਨੇ ਦੱਸਿਆ ਕਿ ਉਹ ਅਤੇ ਉਸ ਦਾ ਪਿਤਾ ਬਾਬੂ ਸਿੰਘ ਮੰਡੀ ਵਿੱਚ ਕਣਕ ਵੇਚਣ ਲਈ ਗਏ ਹੋਏ ਸਨ। ਸ਼ਾਮ ਨੂੰ ਜਦੋਂ ਉਹ ਵਾਪਸ ਆ ਰਹੇ ਸਨ ਤਾਂ ਉਸ ਦੇ ਪਿਤਾ ਮੋਟਰਸਾਈਕਲ ’ਤੇ ਅੱਗੇ ਜਾ ਰਹੇ ਸੀ। ਪਿੰਡ ਮੁਰਤਜਾਪੁਰ ਦੇ ਬੱਸ ਅੱਡੇ ’ਤੇ ਸਥਿਤ ਧਰਮ ਕੰਡੇ ਦੇ ਸਾਹਮਣੇ ਟਰੱਕ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸ ਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਪਿਤਾ ਸੜਕ ’ਤੇ ਡਿੱਗ ਕੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸਰਸਵਤੀ ਮਿਸ਼ਨ ਹਸਪਤਾਲ ਦੇ ਡਾਕਟਰਾਂ ਨੇ ਉਸ ਦੇ ਪਿਤਾ ਨੂੰ ਪੀਜੀਆਈ ਰੈਫਰ ਕਰ ਦਿੱਤਾ, ਜਿਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ।

Advertisement

Advertisement
Advertisement