ਹਾਦਸੇ ਵਿੱਚ ਮੋਟਰਸਾਈਕਲ ਸਵਾਰ ਹਲਾਕ
07:08 AM Nov 27, 2024 IST
Advertisement
ਪੱਤਰ ਪ੍ਰੇਰਕ
ਅਮਰਗੜ੍ਹ, 26 ਨਵੰਬਰ
ਇੱਥੇ ਪਿੰਡ ਸਲਾਰ ਨਾਰੀਕੇ ਸੜਕ ’ਤੇ ਵਾਪਰੇ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਹਾਕਰ ਨਿਰਮਲ ਸਿੰਘ ਝੱਲ ਨੇ ਦੱਸਿਆ ਕਿ ਉਸ ਦਾ ਭਾਣਜਾ ਗਗਨਦੀਪ ਸਿੰਘ (22) ਪਿੰਡ ਦੁਧਾਲ ਤੋਂ ਝੱਲ ਆਪਣੀ ਨਾਨੀ ਦੀ ਅੰਤਮ ਅਰਦਾਸ ਵਿਚ ਸ਼ਾਮਲ ਹੋਣ ਆ ਰਿਹਾ ਸੀ। ਜਿਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਤਫ਼ਸ਼ੀਸੀ ਅਫ਼ਸਰ ਪ੍ਰਗਟ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਟਰਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। ਇਸ ਦੌਰਾਨ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
Advertisement