ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ, ਦੋ ਜ਼ਖ਼ਮੀ

11:23 AM Aug 19, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 18 ਅਗਸਤ
ਜੀਟੀ ਰੋਡ ’ਤੇ ਸ਼ਾਹਪੁਰ ਟਾਂਗਰੀ ਪੁਲ ਤੋਂ ਅੱਗੇ ਮੋਟਰਸਾਈਕਲ ਅਤੇ ਕੈਂਟਰ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਚੁਡਿਆਲਾ ਨਿਵਾਸੀ ਹੇਮੰਤ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਦੋਸਤ ਮੌਹੜਾ ਨਿਵਾਸੀ ਗੁਰਦੀਪ ਜ਼ਖ਼ਮੀ ਹੋ ਗਿਆ। ਪੜਾਓ ਪੁਲੀਸ ਨੇ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੇ ਤਾਏ ਦੇ ਲੜਕੇ ਮੁਕੇਸ਼ ਕੁਮਾਰ ਵਾਸੀ ਚੁਡਿਆਲਾ ਨੇ ਦੱਸਿਆ ਕਿ ਕੱਲ੍ਹ ਸ਼ਾਮ ਨੂੰ ਉਸ ਦੇ ਚਾਚੇ ਦਾ ਲੜਕਾ ਹੇਮੰਤ ਆਪਣੇ ਮੌਹੜਾ ਨਿਵਾਸੀ ਦੋਸਤ ਗੁਰਦੀਪ ਨਾਲ ਸ਼ਾਹਪੁਰ ਉਸ ਨੂੰ ਮਿਲਣ ਆਇਆ ਸੀ।
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਇੱਥੋਂ ਦੇ ਸੈਕਟਰ-37 ਵਿਖੇ ਤੇਜ਼ ਰਫ਼ਤਾਰ ਕਾਰ ਦੀ ਚਪੇਟ ਵਿੱਚ ਆਉਣ ਕਾਰਨ ਐਕਟਿਵਾ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸੈਕਟਰ-16 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਦੀ ਪਛਾਣ ਸਚਿਨ ਸ਼ਰਮਾ ਵਾਸੀ ਸੈਕਟਰ-30 ਵਜੋਂ ਹੋਈ ਹੈ।
ਥਾਣਾ ਸੈਕਟਰ-39 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦੋਂ ਉਹ ਸੈਕਟਰ-37 ਵਿੱਚ ਪਹੁੰਚਿਆ ਤਾਂ ਤੇਜ਼ ਰਫ਼ਤਾਰ ਕਾਰ ਚਾਲਕ ਉਸ ਦੀ ਐਕਟਿਵਾ ਵਿੱਚ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਇਸ ਦੌਰਾਨ ਉਸ ਦੇ ਕਾਫੀ ਸੱਟਾਂ ਵਜੀਆਂ ’ਤੇ ਸੈਕਟਰ-16 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਥਾਣਾ ਸੈਕਟਰ-39 ਦੀ ਪੁਲੀਸ ਵੱਲੋਂ ਉਕਤ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Advertisement