ਮੋਟਰਸਾਈਕਲ ਸਵਾਰਾਂ ਨੂੰ ਐਂਬੂਲੈਂਸ ਨੇ ਦਰੜਿਆ, ਇੱਕ ਦੀ ਮੌਤ
11:18 AM Sep 02, 2024 IST
Advertisement
ਪਠਾਨਕੋਟ (ਪੱਤਰਪ੍ਰੇਰਕ): ਮਨੀ ਮਹੇਸ਼ ਤੋਂ ਮੋਟਰਸਾਈਕਲ ’ਤੇ ਘਰ ਵਾਪਸ ਆ ਰਹੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਐਂਬੂਲੈਂਸ ਨੇ ਫੇਟ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਉਸ ਦੇ ਪਿੱਛੇ ਬੈਠਿਆ ਨੌਜਵਾਨ ਜ਼ਖ਼ਮੀ ਹੋ ਗਿਆ। ਮ੍ਰਿਤਕ ਦੇ ਭਰਾ ਵਿਨੋਦ ਕੁਮਾਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਪ੍ਰਮੋਦ ਕੁਮਾਰ ਆਪਣੇ ਹੋਰ ਦੋਸਤਾਂ ਨਾਲ ਮਨੀ ਮਹੇਸ਼ ਦੀ ਯਾਤਰਾ ਕਰਕੇ ਵਾਪਸ ਆ ਰਿਹਾ ਸੀ ਕਿ ਜਿਉਂ ਹੀ ਉਹ ਮੀਰਥਲ ਅੱਡੇ ਦੇ ਕੋਲ ਪਹੁੰਚੇ ਤਾਂ ਉਨ੍ਹਾਂ ਦੇ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਐਂਬੂਲੈਂਸ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਰਕੇ ਪ੍ਰਮੋਦ ਕੁਮਾਰ ਦੇ ਸਿਰ ’ਤੇ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ।
Advertisement
Advertisement