ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੇਲੇ ਦਾ ਮਨੋਰਥ ਭਕਨੇ ਦੇ ਸੁਨੇਹੇ ਨੂੰ ਅੱਗੇ ਤੋਰਨਾ: ਕੋਛੜ

07:18 AM Nov 02, 2023 IST
ਜਲੰਧਰ ਵਿੱਚ ਝੰਡੇ ਦੀ ਰਸਮ ਅਦਾ ਕਰਦੇ ਹੋਏ ਸੁਰਿੰਦਰ ਕੁਮਾਰੀ ਕੋਛੜ ਤੇ ਹੋਰ। -ਫੋਟੋ: ਮਲਕੀਅਤ ਸਿੰਘ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਨਵੰਬਰ
ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ਵਿੱਚ ਚੱਲ ਰਹੇ ਤਿੰਨ ਰੋਜ਼ਾ 32ਵੇਂ ਗ਼ਦਰੀ ਬਾਬਿਆਂ ਦੇ ਮੇਲੇ ਦੇ ਆਖ਼ਰੀ ਦਿਨ ਲੋਕਾਂ ਨੇ ਫਲਸਤੀਨ ਤੇ ਮਨੀਪੁਰ ਦੇ ਲੋਕਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ, ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲੰਬਾ ਸਮਾਂ ਗੂੰਜਦੇ ਰਹੇ। ਮੇਲੇ ਦਾ ਤੀਜਾ ਤੇ ਆਖ਼ਰੀ ਦਿਨ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸੀਨੀਅਰ ਟਰੱਸਟੀ ਸੁਰਿੰਦਰ ਕੁਮਾਰੀ ਕੋਛੜ ਵੱਲੋਂ ਗ਼ਦਰ ਪਾਰਟੀ ਦਾ ਝੰਡਾ ਲਹਿਰਾਉਣ ਨਾਲ ਸ਼ੁਰੂ ਹੋਇਆ। ਇਸੇ ਦੌਰਾਨ ਬੁੱਧੀਜੀਵੀਆਂ ਦੀ ਰਿਹਾਈ ਲਈ ਨਾਅਰਿਆਂ ਦੀ ਗੂੰਜ ਪਈ।
ਪੰਡਾਲ ’ਚ ‘ਦਿ ਵਾਇਰ’ ਦੇ ਸੰਪਾਦਕ ਸਿਧਾਰਥ ਵਰਧਰਾਜਨ ਨੇ ਕਿਹਾ ਕਿ ਪੱਤਰਕਾਰਾਂ, ਲੇਖਕਾਂ, ਕਲਾਕਾਰਾਂ, ਬੁੱਧੀਜੀਵੀਆਂ ਨੂੰ ਭਾਵੇਂ ਬੋਲਣ ਦੀ ਆਜ਼ਾਦੀ ਤਾਂ ਹੈ ਪਰ ਬੋਲਣ ਤੋਂ ਬਾਅਦ ਆਜ਼ਾਦੀ ਦੀ ਗਾਰੰਟੀ ਨਹੀਂ। ‘ਮੁਲਕ ਵਿੱਚ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ’ ਬਾਰੇ ਸ੍ਰੀ ਸਿਧਾਰਥ ਨੇ ਕਿਹਾ ਕਿ ਮੁਲਕ ਵਿੱਚ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਇਆ, ਦਰੜਿਆ ਤੇ ਕੁਚਲਿਆ ਜਾ ਰਿਹਾ ਹੈ। ਅੱਜ ਗ਼ੈਰ-ਐਲਾਨੀ ਐਮਰਜੈਂਸੀ ਦੇ ਹਾਲਾਤ ਦੌਰਾਨ ਮੁਲਕ ਦੇ ਸਾਰੇ ਤਬਕੇ ਸ਼ੱਕ ਦੇ ਦਾਇਰੇ ਵਿੱਚ ਹਨ। ਉਨ੍ਹਾਂ ਕਿਹਾ ਕਿ ਅੱਜ ਦੁਨੀਆਂ ਭਰ ਵਿੱਚ ਫਾਸ਼ੀਵਾਦ ਆਪਣੇ ਉਭਾਰ ’ਤੇ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਆਪਣੀ ਵਿਦੇਸ਼ ਨੀਤੀ ਨੂੰ ਦਰਕਿਨਾਰ ਕਰਦਿਆਂ ਇਜ਼ਰਾਈਲ ਦੇ ਹੱਕ ਵਿੱਚ ਭੁਗਤਣਾ ਇਸ ਦੀ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਮਹੂਰੀਅਤ ਨੂੰ ਬਚਾਉਣ ਲਈ ਗ਼ਦਰੀ ਬਾਬਿਆਂ ਦੇ ਆਜ਼ਾਦੀ, ਬਰਾਬਰੀ ਅਤੇ ਧਰਮ ਨਿਰਪੱਖਤਾ ਦੇ ਆਦਰਸ਼ਾਂ ਉੱਤੇ ਡਟ ਕੇ ਪਹਿਰਾ ਦੇਣ ਦੇ ਇਕਜੁੱਟ ਹੋਣ ਦੀ ਜ਼ਰੂਰਤ ਹੈ।
ਇਸ ਤੋਂ ਪਹਿਲਾਂ ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਨੇ ਕਿਹਾ ਕਿ ਮੇਲਾ ਆਪਣੇ ਮਨੋਰਥ ’ਚ ਸਫ਼ਲ ਰਿਹਾ ਹੈ। ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਨੇ ਕਿਹਾ ਕਿ ਜੂਝਦੀਆਂ ਕੌਮਾਂ ਅਤੇ ਲੋਕਾਂ ਦੀ ਜਦੋ-ਜਹਿਦ ਲਈ ਆਵਾਜ਼ ਬੁਲੰਦ ਕਰਨਾ ਸਾਡਾ ਫ਼ਰਜ਼ ਹੈ। ਇਸ ਮੌਕੇ ਮੁੱਖ ਵਕਤਾ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸੀਨੀਅਰ ਟਰੱਸਟੀ ਸੁਰਿੰਦਰ ਕੁਮਾਰੀ ਕੋਛੜ ਨੇ ਕਿਹਾ ਕਿ ਮੇਲੇ ਦਾ ਮਕਸਦ ਬਾਬਾ ਸੋਹਣ ਸਿੰਘ ਭਕਨਾ ਦੇ ਅਨਿਆਂ ਖ਼ਿਲਾਫ਼ ਲੜਨ ਦੇ ਸੁਨੇਹੇ ਨੂੰ ਅੱਗੇ ਤੋਰਨਾ ਹੈ। ਝੰਡੇ ਦੀ ਰਸਮ ਮੌਕੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ, ਮੀਤ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸਹਾਇਕ ਸਕੱਤਰ ਚਰੰਜੀ ਲਾਲ ਕੰਗਣੀਵਾਲ, ਖਜ਼ਾਨਚੀ ਸੀਤਲ ਸਿੰਘ ਸੰਘਾ ਸਣੇ ਕਮੇਟੀ ਮੈਂਬਰ ਹਾਜ਼ਰ ਸਨ।

Advertisement

ਝੰਡੇ ਦੇ ਗੀਤ ਦਾ 32 ਸਾਲਾ ਇਤਿਹਾਸ

ਅਮੋਲਕ ਸਿੰਘ ਵੱਲੋਂ ਲਿਖਿਆ ਸੰਗੀਤ ਨਾਟ ਓਪੇਰਾ ਝੰਡੇ ਦਾ ਗੀਤ: ‘ਚਾਨਣ ਦੇ ਵਣਜਾਰੇ’, ਪੰਜਾਬੀ ਰੰਗ ਮੰਚ ਦੇ ਨਾਮਵਰ ਨਿਰਦੇਸ਼ਕ ਤੇ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ’ਚ ਮੰਚ ਰੰਗ ਮੰਚ ਅੰਮ੍ਰਤਿਸਰ ਨੇ ਪੇਸ਼ ਕੀਤਾ। ਇਸ ਨੂੰ ਹਰਿੰਦਰ ਸੋਹਲ ਨੇ ਸੰਗੀਤਬੱਧ ਕੀਤਾ ਅਤੇ ਹਰਿੰਦਰ ਸੋਹਲ ਸਣੇ ਕੁਸ਼ਾਗਰ ਕਾਲੀਆ, ਮਨਪ੍ਰੀਤ ਸੋਹਲ ਅਤੇ ਹਰਸ਼ਤਿਾ ਨੇ ਆਪਣੀ ਆਵਾਜ਼ ਨਾਲ ਸ਼ਿੰਗਾਰਿਆ। ਝੰਡੇ ਦੇ ਗੀਤ ਨੇ 40 ਮਿੰਟ ਸਮਾਂ ਬੰਨ੍ਹ ਦਿੱਤਾ।

Advertisement
Advertisement