ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਰਮੌਰ ਸ਼ਾਇਰ ਸੁਰਜੀਤ ਪਾਤਰ ਦੇ ਦੇਹਾਂਤ ਨਾਲ ਸੋਗ ਦੀ ਲਹਿਰ

06:54 AM May 12, 2024 IST

ਪੱਤਰ ਪ੍ਰੇਰਕ
ਚੰਡੀਗੜ੍ਹ, 11 ਮਈ
ਪੰਜਾਬੀ ਦੇ ਸਿਰਮੌਰ ਸ਼ਾਇਰ ਪਦਮਸ੍ਰੀ ਸੁਰਜੀਤ ਪਾਤਰ (79) ਦੇ ਦੇਹਾਂਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪੰਜਾਬ ਸਕੱਤਰੇਤ ਸਾਹਿਤ ਸਭਾ (ਰਜਿ.), ਚੰਡੀਗੜ੍ਹ ਵੱਲੋਂ ਉੱਘੇ ਸ਼ਾਇਰ ਡਾ. ਪਾਤਰ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਡਾ. ਪਾਤਰ ਵੱਲੋਂ ਪੰਜਾਬੀ ਸਾਹਿਤਕਾਰੀ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਸਿਜਦਾ ਕੀਤਾ ਗਿਆ। ਇੱਕ ਹੋਰ ਸ਼ੋਕ ਮਤੇ ਰਾਹੀਂ ਬੀਤੇ ਦਿਨੀਂ ਸਕੱਤਰੇਤ ਸਾਹਿਤ ਸਭਾ ਦੇ ਸਾਬਕਾ ਪ੍ਰਧਾਨ ਅਤੇ ਉੱਘੇ ਗ਼ਜ਼ਲਗੋ ਅਜਮੇਰ ਸਾਗਰ ਦੀ ਸੜਕ ਹਾਦਸੇ ਵਿੱਚ ਹੋਈ ਮੌਤ ’ਤੇ ਵੀ ਡੂੰਘਾ ਦੁੱਖ ਜ਼ਾਹਰ ਕੀਤਾ ਗਿਆ। ਸਕੱਤਰੇਤ ਸਾਹਿਤ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ, ਚੰਡੀਗੜ੍ਹ ਪੰਜਾਬੀ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਹੱਲੋਮਾਜਰਾ, ਜਰਨੈਲ ਹੁਸ਼ਿਆਰਪੁਰੀ, ਸਲਾਕਾਰ ਰਾਜ ਕੁਮਾਰ ਸਾਹੋਵਾਲੀਆ, ਪਰਮਦੀਪ ਸਿੰਘ ਭਬਾਤ, ਸ਼੍ਰੋਮਣੀ ਬਾਲ ਸਾਹਿਤਕਾਰ ਮਨਮੋਹਨ ਸਿੰਘ, ਬਲਜੀਤ ਸਿੰਘ ਫਿੱਡਿਆਂਵਾਲਾ, ਭੁਪਿੰਦਰ ਝੱਜ, ਜਸਪ੍ਰੀਤ ਰੰਧਾਵਾ, ਦਵਿੰਦਰ ਜੁਗਨੀ, ਮੁਲਾਜ਼ਮ ਆਗੂ ਸੁਖਚੈਨ ਖਹਿਰਾ, ਸੁਖਵਿੰਦਰ ਨੂਰਪੁਰੀ, ਅਮਨਿੰਦਰ ਸਿੰਘ ਆਦਿ ਨੇ ਡੂੰਘਾ ਦੁੱਖ ਜ਼ਾਹਿਰ ਕੀਤਾ।
ਐੱਸ.ਏ.ਐੱਸ. ਨਗਰ (ਮੁਹਾਲੀ) (ਖੇਤਰੀ ਪ੍ਰਤੀਨਿਧ): ਪੰਜਾਬੀ ਦੇ ਸਿਰਮੌਰ ਸ਼ਾਇਰ ਪਦਮਸ੍ਰੀ ਸੁਰਜੀਤ ਪਾਤਰ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ ਜਾ ਰਿਹਾ ਹੈ। ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਇਸ ਨੂੰ ਪੰਜਾਬੀ ਦੇ ਸਾਹਿਤਕ ਅਤੇ ਅਕਾਦਮਿਕ ਖੇਤਰਾਂ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਆਗੂ ਸੰਜੀਵ ਵਸ਼ਿਸ਼ਟ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ। ਪੁਆਧੀ ਪੰਜਾਬੀ ਸੱਥ ਮੁਹਾਲੀ ਦੇ ਮੁਖੀ ਮਨਮੋਹਨ ਸਿੰਘ ਦਾਊਂ, ਨਾਵਲਕਾਰ ਜਸਬੀਰ ਮੰਡ, ਡਾ. ਕਰਨੈਲ ਸਿੰਘ ਸੋਮਲ, ਡਾ. ਜਸਪਾਲ ਜੱਸੀ, ਦਲਜੀਤ ਕੌਰ ਦਾਊਂ, ਜਗਦੀਪ ਸਿੰਘ ਮਟੌਰ, ਪ੍ਰਿੰਸੀਪਲ ਗੁਰਮੀਤ ਸਿੰਘ ਖਰੜ, ਹਰੀ ਮੌਜਪੁਰੀ, ਕੇਸਰ ਸਿੰਘ ਬੈਦਵਾਣ ਨੇ ਇੱਕ ਮੀਟਿੰਗ ਕਰਕੇ ਸ੍ਰੀ ਪਾਤਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪੰਜਾਬੀ ਸਾਹਿਤ ਸਭਾ ਮੁਹਾਲੀ ਦੇ ਪ੍ਰਧਾਨ ਡਾ. ਸ਼ਿੰਦਰਪਾਲ ਸਿੰਘ, ਜਨਰਲ ਸਕੱਤਰ ਡਾ. ਸਵੈਰਾਜ ਸਿੰਘ, ਡਾ. ਦੀਪਕ ਮਨਮੋਹਨ ਸਿੰਘ, ਸ਼੍ਰੋਮਣੀ ਕਵੀ ਸੁਰਿੰਦਰ ਗਿੱਲ, ਇਪਟਾ ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ, ਯੂਨੀਵਰਸਲ ਆਰਟ ਐਂਡ ਕਲਚਰ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨੀਨਾ, ਸਾਹਿਤ ਵਿਗਿਆਨ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਤੇ ਉਨ੍ਹਾਂ ਦੇ ਸਾਰੇ ਅਹੁਦੇਦਾਰਾਂ, ਪੁਆਧੀ ਮੰਚ ਮੁਹਾਲੀ ਦੇ ਆਗੂਆਂ ਪਰਮ ਬੈਦਵਾਣ, ਹਰਦੀਪ ਬਠਲਾਣਾ, ਫ਼ਿਲਮੀ ਅਦਾਕਾਰਾ ਮੋਹਣੀ ਤੂਰ, ਗਾਇਕ ਬਿਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਵੀ ਸੁਰਜੀਤ ਪਾਤਰ ਦੇ ਵਿਛੋੜੇ ਨੂੰ ਬਹੁਤ ਵੱਡਾ ਘਾਟਾ ਦੱਸਿਆ ਹੈ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਪ੍ਰਗਤੀਸ਼ੀਲ ਲੇਖਕ ਸੰਘ ਅਤੇ ਜਨਵਾਦੀ ਲੇਖਕ ਸੰਘ ਅੰਬਾਲਾ ਨੇ ਅੱਜ ਇੱਕ ਸਾਂਝੀ ਮੀਟਿੰਗ ਕਰਕੇ ਪਦਮਸ੍ਰੀ ਸੁਰਜੀਤ ਪਾਤਰ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਧਾਰਕ ਸ਼ਰਧਾਂਜਲੀ ਦਿੱਤੀ।

Advertisement

ਸਾਹਿਤ ਪ੍ਰੇਮੀਆਂਂ ਨੇ ਵਿਛੋੜੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ

ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਪੰਜਾਬੀ ਦੇ ਉੱਘੇ ਕਵੀ ਸਾਹਿਤਕਾਰ ਪਦਮਸ੍ਰੀ ਸੁਰਜੀਤ ਪਾਤਰ ਦੇ ਵਿਛੋੜੇ ’ਤੇ ਇਲਾਕੇ ਦੇ ਸਾਹਿਤਕਾਰਾਂ ਤੇ ਸਾਹਿਤ ਪ੍ਰੇਮੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਾਹਿਤ ਸਭਾ ਚਮਕੌਰ ਸਾਹਿਬ ਦੇ ਅਹੁਦੇਦਾਰਾਂ ਸੁਰਜੀਤ ਮੰਡ, ਧਰਮਿੰਦਰ ਸਿੰਘ ਭੰਗੂ, ਅਜ਼ਾਦਵਿੰਦਰ ਸਿੰਘ ਯਾਦੀ ਕੰਧੋਲਾ, ਗੁਰਵਿੰਦਰ ਮਾਵੀ, ਦਰਸ਼ਨ ਭੂਰੜੇ, ਨੌਜਵਾਨ ਸਾਹਿਤ ਸਭਾ ਮੋਰਿੰਡਾ ਦੇ ਸੁਰਿੰਦਰ ਸਿੰਘ ਰਸੂਲਪੁਰ, ਰਾਬਿੰਦਰ ਸਿੰਘ ਰੱਬੀ, ਸੁਖਵਿੰਦਰ ਸਿੰਘ ਹੈਪੀ, ਸਾਹਿਤ ਪ੍ਰੇਮੀਆਂ ਅਮਨਦੀਪ ਸਿੰਘ ਮਾਂਗਟ, ਹਰਵਿੰਦਰ ਸਿੰਘ ਮਕੜੌਨਾ, ਸੁਖਦੇਵ ਸਿੰਘ ਪੰਜਰੁੱਖਾ, ਕੁਲਵੀਰ ਸਿੰਘ ਕੰਧੋਲਾ ਨੇ ਪਾਤਰ ਦੇ ਵਿਛੋੜੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

Advertisement
Advertisement
Advertisement