ਸੰਸਦ ਮੈਂਬਰ ਔਜਲਾ ਪੰਜਾਬ, ਚੰਡੀਗੜ੍ਹ ਤੇ ਜੰਮੂ ਕਸ਼ਮੀਰ ਦੇ ਕਨਵੀਨਰ ਬਣੇ
08:03 AM Dec 24, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 23 ਦਸੰਬਰ
ਕਾਂਗਰਸ ਸੰਸਦੀ ਦਲ ਵੱਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਪੰਜਾਬ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਸੰਸਦ ਮੈਂਬਰ ਸ੍ਰੀ ਔਜਲਾ ਨੇ ਇਸ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਲੋਕਾਂ ਦੀ ਭਲਾਈ ਅਤੇ ਦੇਸ਼ ਦਾ ਵਿਕਾਸ ਉਨ੍ਹਾਂ ਦਾ ਸੁਫ਼ਨਾ ਹੈ। ਉਨ੍ਹਾਂ ਕਿਹਾ ਕਿ ਕਨਵੀਨਰ ਨਿਯੁਕਤ ਕਰਨ ਲਈ ਕਾਂਗਰਸ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਕੀਤਾ ਹੈ, ਉਹ ਉਸ ਉੱਪਰ ਖ਼ਰੇ ਉਤਰਨ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਸੰਵਿਧਾਨ ਦੀ ਰਾਖੀ ਲਈ ਕੰਮ ਕਰਦੀ ਰਹੇਗੀ ਅਤੇ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਖੜ੍ਹੀ ਰਹੇਗੀ।
Advertisement
Advertisement
Advertisement