ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦ ਮੈਂਬਰ ਔਜਲਾ ਵੱਲੋਂ ਅਭਿਸ਼ੇਕ ਸ਼ਰਮਾ ਨੂੰ ਵਧਾਈ

06:44 AM Oct 05, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਅਕਤੂਬਰ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਾਸੀ ਅਤੇ ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਖਿਡਾਰੀ ਅਭਿਸ਼ੇਕ ਸ਼ਰਮਾ ਨੂੰ ਟੀ-20 ਵਿੱਚ ਸਲਾਮੀ ਬੱਲੇਬਾਜ਼ ਵਜੋਂ ਚੁਣੇ ਜਾਣ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਨੌਜਵਾਨ ਹਰ ਕਿਸੇ ਲਈ ਪ੍ਰੇਰਨਾ ਸਰੋਤ ਹਨ। ਸ੍ਰੀ ਔਜਲਾ ਨੇ ਕਿਹਾ ਕਿ ਅਭਿਸ਼ੇਕ ਸ਼ਰਮਾ ਨੂੰ ਬੰਗਲਾਦੇਸ਼ ਸੀਰੀਜ਼ ਵਿੱਚ ਟੀ-20 ਟੀਮ ਵਿੱਚ ਸਲਾਮੀ ਬੱਲੇਬਾਜ਼ ਵਜੋਂ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਗੁਰੂ ਨਗਰੀ ਦੇ ਬੱਚੇ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਦੇ ਹਨ ਤਾਂ ਮਾਪਿਆਂ ਨੂੰ ਤਾਂ ਖੁਸ਼ੀ ਹੁੰਦੀ ਹੀ ਹੈ ਬਲਕਿ ਸ਼ਹਿਰ ਦੇ ਹੋਰ ਨੌਜਵਾਨਾਂ ਨੂੰ ਵੀ ਪ੍ਰੇਰਨਾ ਮਿਲਦੀ ਹੈ। ਐਮਪੀ ਨੇ ਕਿਹਾ ਕਿ ਅਭਿਸ਼ੇਕ ਨੇ ਆਈਪੀਐਲ 2024 ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਆਪਣਾ ਮੁਕਾਮ ਹਾਸਲ ਕੀਤਾ ਹੈ।

Advertisement

Advertisement