ਸੰਸਦ ਮੈਂਬਰ ਮਾਨ ਵੱਲੋਂ ਧੂਰੀ ਹਲਕੇ ਲਈ ਲੱਖਾਂ ਦੀਆਂ ਗਰਾਟਾਂ ਜਾਰੀ
07:28 AM Sep 11, 2023 IST
ਖੇਤਰੀ ਪ੍ਰਤੀਨਿਧ
ਧੂਰੀ, 10 ਸਤੰਬਰ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਹਰਬੰਸ ਸਿੰਘ ਸਲੇਮਪੁਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਧੂਰੀ ਹਲਕੇ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਲਈ ਸ਼ੈੱਡਾ, ਜਿੰਮਾਂ ਅਤੇ ਵਾਟਰ ਕੂਲਰਾਂ ਅਤੇ ਉਸਾਰੀਆਂ ਲਈ ਗਰਾਂਟ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਧੂਰੀ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ।
Advertisement
Advertisement