ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਸਦ ਮੈਂਬਰ ਰਿੰਕੂ ਤੇ ਡੀਸੀ ਸਾਰੰਗਲ ਖ਼ੁਦ ਬਚਾਅ ਕਾਰਜਾਂ ’ਚ ਡਟੇ

08:39 AM Jul 11, 2023 IST
ਪਿੰਡ ਖਹਿਰਾ ਬੇਟ ’ਚ ਫਸੇ ਪਰਿਵਾਰਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰਦੇ ਹੋਏ ਸੰਸਦ ਮੈਂਬਰ ਸੁਸ਼ੀਲ ਰਿੰਕੂ।

ਸਰਬਜੀਤ ਗਿੱਲ
ਫਿਲੌਰ, 10 ਜੁਲਾਈ
ਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਜਲੰਧਰ ਵਿਸ਼ੇਸ਼ ਸਾਰੰਗਲ ਨੇ ਅੱਜ ਸਥਾਨਕ ਲੋਕਾਂ ਅਤੇ ਐੱਨਡੀਆਰਐੱਫ ਦੀ ਮਦਦ ਨਾਲ ਪਿੰਡ ਨਵਾਂ ਖਹਿਰਾ ਬੇਟ ’ਚ ਫਸੇ ਲੋਕਾਂ ਦੀ ਮਦਦ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਸੰਸਦ ਮੈਂਬਰ ਤੇ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਫਿਲੌਰ ਸਬ-ਡਿਵੀਜ਼ਨ ਵਿੱਚ ਬਚਾਅ ਕਾਰਜਾਂ ਦੌਰਾਨ ਸਤਲੁਜ ਕੰਢੇ ਵਸੇ ਪਿੰਡ ਨਵਾਂ ਖਹਿਰਾ ਬੇਟ ’ਚੋਂ ਐੱਨਡੀਆਰਐੱਫ ਦੀ ਟੀਮ ਨੇ ਲੋਕਾਂ ਨੂੰ ਬਾਹਰ ਕੱਢਿਆ। ਉਕਤ ਲੋਕਾਂ ਨੂੰ ਬਚਾਉਣ ਲਈ ਸੰਸਦ ਮੈਂਬਰ ਤੇ ਡੀਸੀ ਖ਼ੁਦ ਐੱਨਡੀਆਰਐੱਫ ਦੀ ਟੀਮ ਨਾਲ ਕਿਸ਼ਤੀ ਵਿੱਚ ਗਏ, ਪਰ ਜਦੋਂ ਉਹ ਪਿੰਡ ਵਿੱਚ ਪਹੁੰਚੇ ਤਾਂ ਲੋਕਾਂ ਨੇ ਘਰ ਛੱਡ ਕੇ ਜਾਣ ਤੋਂ ਇਨਕਾਰ ਕਰ ਦਿੱਤਾ। ਇਸ ਮੌਕੇ ਸੰਸਦ ਮੈਂਬਰ ਤੇ ਡੀਸੀ ਨੇ ਲੋਕਾਂ ਨੂੰ ਸਮਝਾ ਕੇ ਪਹਿਲਾਂ ਆਪਣੀ ਜਾਨ ਬਚਾਉਣ ਲਈ ਪ੍ਰੇਰਿਆ। ਜ਼ਿਕਰਯੋਗ ਹੈ ਕਿ ਇਹ ਪਿੰਡ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦਾ ਹੈ ਤੇ ਪਾਣੀ ਦੇ ਵਹਾਅ ਕਾਰਨ ਜ਼ਿਲ੍ਹੇ ਨਾਲ ਪਿੰਡ ਦਾ ਸੰਪਰਕ ਟੁੱਟ ਗਿਆ ਸੀ। ਡੀਸੀ ਸਾਰੰਗਲ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਜਲੰਧਰ ਪ੍ਰਸ਼ਾਸਨ ਦੇ ਨੰਬਰਾਂ ’ਤੇ ਕਾਲ ਕਰਕੇ ਮਦਦ ਮੰਗੀ ਸੀ, ਜਿਸ ਕਰਕੇ ਉਨ੍ਹਾਂ ਦਾ ਇਹ ਫ਼ਰਜ਼ ਬਣਦਾ ਸੀ ਕਿ ਜ਼ਿਲ੍ਹਿਆਂ ਦੀ ਹੱਦ ਦਾ ਖਿਆਲ ਪਿੱਛੇ ਛੱਡ ਕੇ ਲੋੜ ਵੇਲੇ ਮਦਦ ਕੀਤੀ ਜਾਵੇ।

Advertisement

Advertisement
Tags :
ਸੰਸਦਸਾਰੰਗਲਕਾਰਜਾਂਖ਼ੁਦਡੀਸੀਬਚਾਅਮੈਂਬਰਰਿੰਕੂ
Advertisement