ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਪਿੰਡਾਂ ਦਾ ਦੌਰਾ

09:50 AM Apr 10, 2024 IST
ਚੀਮਾ ਨੇੜਲੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਪਾਰਟੀ ਸਮਰਥਕਾਂ ਨਾਲ। ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 9 ਅਪਰੈਲ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਹਲਕੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਸਾਥ ਦੇਣ ਦੀ ਅਪੀਲ ਕੀਤੀ।
ਇਸ ਦੌਰਾਨ ਪਿੰਡ ਸ਼ੇਰੋਂ, ਸ਼ਾਹਪੁਰ, ਝਾੜੋ ਆਦਿ ਵਿੱਚ ਲੋਕਾਂ ਵੱਲੋਂ ਸ੍ਰੀ ਮਾਨ ਦਾ ਭਰਵਾਂ ਸਵਾਗਤ ਕੀਤਾ ਗਿਆ। ਸ੍ਰੀ ਮਾਨ ਪਾਰਟੀ ਵੱਲੋਂ ਮੁੜ ਸੰਗਰੂਰ ਸੰਸਦੀ ਹਲਕੇ ਤੋਂ ਚੋਣ ਮੈਦਾਨ ਵਿਚ ਨਿੱਤਰੇ ਹਨ ਜਿਨ੍ਹਾਂ ਆਪਣੀ ਚੋਣ ਮੁਹਿੰਮ ਵਿੱਢੀ ਹੋਈ ਹੈ।
ਪਿੰਡਾਂ ਦੇ ਦੌਰੇ ਦੌਰਾਨ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਹਾਸਲ ਹੋਣ ਮਗਰੋਂ ਲੋਕਾਂ ਨਾਲ ਕੀਤੇ ਵਾਅਦੇ ਭੁੱਲਣ ਵਾਲੀਆਂ ਅਤੇ ਲੋਕ ਹੱਕਾਂ ’ਤੇ ਡਾਕੇ ਮਾਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਸਬਕ ਸਿਖਾਉਣ ਦਾ ਇਹ ਵੋਟਾਂ ਸੁਨਹਿਰੀ ਮੌਕਾ ਹਨ। ਮਾਨ ਨੇ ਆਪਣੇ ਡੇਢ ਸਾਲ ਦੇ ਕਾਰਜਕਾਲ ਦਾ ਲੇਖਾ ਜੋਖਾ ਪੇਸ਼ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਹਲਕੇ ਦੀ ਬਿਹਤਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ। ਬਿਨਾਂ ਪੱਖਪਾਤ ਤੋਂ ਹਰ ਵਰਗ ਨੂੰ ਬਰਾਬਰ ਗਰਾਂਟਾਂ ਵੰਡੀਆਂ ਗਈਆਂ ਹਨ। ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੇ ਸੁਚਾਰੂ ਪ੍ਰਬੰਧ ਲਈ ਸਮਰਸੀਬਲ ਮੋਟਰਾਂ ਲਗਵਾਈਆਂ ਗਈਆਂ ਹਨ। ਹਲਕੇ ਦੇ ਸੈਂਕੜੇ ਅੰਗਹੀਣਾਂ ਨੂੰ ਮੋਟਰਾਈਜ਼ਡ ਟ੍ਰਾਈਸਾਈਕਲਾਂ, ਨਕਲੀ ਅੰਗ ਅਤੇ ਹੋਰ ਉਪਕਰਨ ਵੰਡੇ ਗਏ ਹਨ। ਵੱਡੀ ਗਿਣਤੀ ਕੈਂਸਰ ਪੀੜਤਾਂ ਦੇ ਇਲਾਜ ਵਿੱਚ ਆਰਥਿਕ ਮੱਦਦ ਕਰਵਾਈ ਜਾ ਚੁੱਕੀ ਹੈ। ਮਾਨ ਨੇ ਕਿਹਾ ਕਿ ਬਹੁਤ ਸਾਰੇ ਕੰਮ ਹਾਲੇ ਵੀ ਅਧੂਰੇ ਰਹਿ ਗਏ ਹਨ ਜਿਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਜਥੇਦਾਰ ਸ਼ਾਹਬਾਜ ਸਿੰਘ ਡਸਕਾ, ਜਥੇਦਾਰ ਗੁਰਪ੍ਰੀਤ ਸਿੰਘ ਲਖਮੀਰਵਾਲਾ, ਬਲਵੀਰ ਸਿੰਘ ਬੱਛੋਆਣਾ, ਸਤਿਨਾਮ ਸਿੰਘ ਰੱਤੋਕੇ, ਤਲਵਿੰਦਰ ਸਿੰਘ ਮਾਨ, ਅਮਰਜੀਤ ਸਿੰਘ ਗਿੱਲ ਲੌਂਗੋਵਾਲ, ਮਨਜੀਤ ਸਿੰਘ ਕੁੱਕੂ, ਮਲਕੀਤ ਸਿੰਘ ਬੇਲਾ, ਜਿੰਮੀ ਸ਼ੇਰੋ, ਕਾਲਾ ਸ਼ੇਰੋ, ਬਹਾਦਰ ਸਿੰਘ ਸ਼ੇਰੋਂ, ਰੂਪ ਸਿੰਘ, ਕਾਕਾ ਸਿੰਘ ਹਲਵਾਈ, ਕੁਲਦੀਪ ਸਿੰਘ ਨਮੋਲ, ਜੱਸੀ ਨਮੋਲ, ਕਰਨੈਲ ਸਿੰਘ ਨਮੋਲ, ਬਿੰਦੀ ਸ਼ਾਹਪੁਰ, ਅਮਰਜੀਤ ਸਿੰਘ ਸ਼ਾਹਪੁਰ, ਜੀਵਨ ਸਿੰਘ ਆਗੂ ਹਾਜ਼ਰ ਸਨ।

Advertisement

Advertisement