ਵਜ਼ੀਫ਼ਾ ਪ੍ਰੀਖਿਆ ’ਚ ਮੁਬਾਰਕਪੁਰ ਦੀ ਵਿਦਿਆਰਥਣ ਦੂਜੇ ਸਥਾਨ ’ਤੇ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 3 ਜੁਲਾਈ
ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਲਈ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ ਦੇ ਨਤੀਜੇ ਅਨੁਸਾਰ ਸਰਕਾਰੀ ਹਾਈ ਸਕੂਲ ਮੁਬਾਰਕਪਰ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 109 ਅੰਕ ਹਾਸਲ ਕਰਕੇ ਜ਼ਿਲ੍ਹਾ ਮਾਲੇਰਕੋਟਲਾ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਜਦੋਂ ਕਿ ਸਾਨੀਆ ਨੇ 94 ਅੰਕ ਹਾਸਲ ਕਰਕੇ ਦਸਵਾਂ, ਦਮਨਪ੍ਰੀਤ ਕੌਰ ਨੇ 88 ਅੰਕ ਹਾਸਲ ਕਰਕੇ ਇੱਕੀਵਾਂ ਅਤੇ ਜਸ਼ਨਪ੍ਰੀਤ ਸਿੰਘ ਨੇ 83 ਅੰਕ ਹਾਸਲ ਕਰਕੇ ਅਠਾਈਵਾਂ ਸਥਾਨ ਹਾਸਲ ਕੀਤਾ। ਜਸਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਤੇ ਮੁਹੰਮਦ ਅਸਗ਼ਰ ਬਲਾਕ ਨੋਡਲ ਅਫ਼ਸਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
ਵਿਦਿਆਰਥੀਆਂ ਨੂੰ ਸਕੂਲ ਦੀ ਹੈੱਡਮਿਸਟਰੈੱਸ ਸ਼ਮਸ਼ਾਦ ਨੇ ਸਵੇਰ ਦੀ ਸਭਾ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਅਗਲੇ ਚਾਰ ਸਾਲਾਂ ਤੱਕ ਪ੍ਰਤੀ ਸਾਲ 12000 ਰੁਪਏ ਸਾਲਾਨਾ ਵਜ਼ੀਫ਼ਾ ਮਿਲੇਗਾ। ਸਰਕਾਰੀ ਮਿਡਲ ਸਮਾਰਟ ਸਕੂਲ ਬੇਗੋਵਾਲ ਦੇ ਮੁੱਖ ਅਧਿਆਪਕ ਅਵਤਾਰ ਸਿੰਘ ਬਾਲੇਵਾਲ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।