For the best experience, open
https://m.punjabitribuneonline.com
on your mobile browser.
Advertisement

ਮੁਹੰਮਦ ਯੂਨਸ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ

07:01 AM Aug 09, 2024 IST
ਮੁਹੰਮਦ ਯੂਨਸ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ
ਮੁਹੰਮਦ ਯੂਨਸ ਨੂੰ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਵਜੋਂ ਹਲਫ਼ ਦਿਵਾਉਂਦੇ ਹੋਏ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ।
Advertisement

ਢਾਕਾ, 8 ਅਗਸਤ
ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ (84) ਨੇ ਅੱਜ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਕਮਾਨ ਸੰਭਾਲ ਲਈ। ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਰਾਸ਼ਟਰਪਤੀ ਪੈਲੇਸ ‘ਬੰਗਭਵਨ’ ਵਿਚ ਰੱਖੇ ਸਮਾਗਮ ਦੌਰਾਨ ਯੂਨਸ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਇਸ ਤੋਂ ਪਹਿਲਾਂ ਅੱਜ ਦਿਨੇਂ ਪੈਰਿਸ ਤੋਂ ਦੁਬਈ ਰਸਤੇ ਢਾਕਾ ਪੁੱਜੇ ਯੂਨਸ ਨੇ ਹਵਾਈ ਅੱਡੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਵਾਮ ਨਾਲ ਵਾਅਦਾ ਕੀਤਾ ਕਿ ਉਹ ਅਜਿਹੀ ਸਰਕਾਰ ਦੇਣਗੇ, ਜੋ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਏਗੀ। ਉਨ੍ਹਾਂ ਬੰਗਲਾਦੇਸ਼ੀ ਅਵਾਮ ਨੂੰ ਅਪੀਲ ਕੀਤੀ ਕਿ ਉਹ ਮੁਲਕ ਦੇ ਮੁੜ ਨਿਰਮਾਣ ਵਿਚ ਉਨ੍ਹਾਂ ਦੀ ਮਦਦ ਕਰਨ। ਅਰਥਸ਼ਾਸਤਰੀ ਤੋਂ ਸਿਆਸਤਦਾਨ ਬਣੇ ਯੂਨਸ ਨੂੰ ਮਾਈਕਰੋਲੈਂਡਿੰਗ ਲਈ ਕੀਤੇ ਕੰਮ ਵਾਸਤੇ 2006 ਵਿਚ ਨੋਬੇਲ ਸ਼ਾਂਤੀ ਪੁਰਸਕਾਰ ਦਿੱਤਾ ਗਿਆ ਸੀ। ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਮੰਗਲਵਾਰ ਨੂੰ ਸੰਸਦ ਭੰਗ ਕੀਤੇ ਜਾਣ ਮਗਰੋਂ ਯੂਨਸ ਨੂੰ ਅੰਤਰਿਮ ਸਰਕਾਰ ਦਾ ਮੁਖੀ ਥਾਪਿਆ ਸੀ। ਹਸੀਨਾ ਦੇ ਅਸਤੀਫ਼ਾ ਦੇਣ ਤੇ ਦੇਸ਼ ਛੱਡ ਕੇ ਭੱਜਣ ਮੌਕੇ ਯੂਨਸ ਓਲੰਪਿਕ ਖੇਡਾਂ ਲਈ ਪੈਰਿਸ ਵਿਚ ਸਨ। ਇਸ ਦੌਰਾਨ ਸ਼ੇਖ਼ ਹਸੀਨਾ ਸਰਕਾਰ ਦੇ ਰਾਜ ਪਲਟੇ ਮਗਰੋਂ ਪੂਰੇ ਦੇਸ਼ ਵਿਚ ਭੜਕੀ ਹਿੰਸਾ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 232 ਹੋ ਗਈ ਹੈ। ਮੱਧ ਜੁਲਾਈ ਤੋਂ ਸ਼ੁਰੂ ਹੋਏ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਵਿਚ ਹੁਣ ਤੱਕ 560 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਹੈ। ਯੂਨਸ ਮੁਕਾਮੀ ਸਮੇਂ ਮੁਤਾਬਕ ਅੱਜ ਬਾਅਦ ਦੁਪਹਿਰ 2:10 ਵਜੇ ਅਮੀਰਾਤ ਦੀ ਉਡਾਣ (ਈਕੇ-582) ਰਾਹੀਂ ਹਜ਼ਰਤ ਸ਼ਾਹਜਲਾਲ ਕੌਮਾਂਤਰੀ ਹਵਾਈ ਅੱਡੇ ’ਤੇ ਪੁੱਜੇ। ਥਲ ਸੈਨਾ ਮੁਖੀ ਜਨਰਲ ਵਕਾਰ-ਉਜ਼-ਜ਼ਮਾਨ, ਸੀਨੀਅਰ ਅਧਿਕਾਰੀਆਂ ਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਨੇ ਹਵਾਈ ਅੱਡੇ ’ਤੇ ਯੂਨਸ ਦਾ ਸਵਾਗਤ ਕੀਤਾ। -ਪੀਟੀਆਈ

ਸਾਡੇ ਲਈ ਬੰਗਲਾਦੇਸ਼ੀ ਲੋਕਾਂ ਦੇ ਹਿੱਤ ਸਭ ਤੋਂ ਉਪਰ: ਭਾਰਤ

ਨਵੀਂ ਦਿੱਲੀ:

Advertisement

ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਵੱਲੋਂ ਸੱਤਾ ਦੀ ਕਮਾਨ ਆਪਣੇ ਹੱਥਾਂ ਵਿਚ ਲੈਣ ਮਗਰੋਂ ਭਾਰਤ ਨੇ ਅੱਜ ਕਿਹਾ ਕਿ ਉਸ ਲਈ ਬੰਗਲਾਦੇਸ਼ੀ ਲੋਕਾਂ ਦੇ ਹਿੱਤ ਸਭ ਤੋਂ ਉੱਤੇ ਹਨ ਅਤੇ ਇਹ ਹੁਣ ਸਾਬਕਾ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਉੱਤੇ ਹੈ ਕਿ ਉਹ ਆਪਣੀ ਭਵਿੱਖੀ ਯਾਤਰਾ ਯੋਜਨਾਵਾਂ ਨੂੰ ਲੈ ਕੇ ਕੀ ਫੈਸਲਾ ਕਰਦੇ ਹਨ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਆਪਣੇ ਨਾਗਰਿਕਾਂ ਦੀ ਭਲਾਈ ਯਕੀਨੀ ਬਣਾਉਣਾ ਹਰੇਕ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਗੁਆਂਢੀ ਮੁਲਕ ਵਿਚ ‘ਛੇਤੀ ਤੋਂ ਛੇਤੀ’ ਅਮਨ ਤੇ ਸਥਿਰਤਾ ਦੀ ਬਹਾਲੀ ਚਾਹੁੰਦਾ ਹੈ ਤਾਂ ਕਿ ਆਮ ਜੀਵਨ ਲੀਹ ’ਤੇ ਆ ਸਕੇ। -ਪੀਟੀਆਈ

Advertisement
Tags :
Author Image

joginder kumar

View all posts

Advertisement