For the best experience, open
https://m.punjabitribuneonline.com
on your mobile browser.
Advertisement

ਮੁਕੇਰੀਆਂ: ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ

08:37 AM May 06, 2024 IST
ਮੁਕੇਰੀਆਂ  ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ
ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਆਗੂ। -ਫੋਟੋ: ਜਗਜੀਤ
Advertisement

ਪੱਤਰ ਪ੍ਰੇਰਕ
ਮੁਕੇਰੀਆਂ, 5 ਮਈ
ਸੰਯੁਕਤ ਕਿਸਾਨ ਮੋਰਚਾ ਮੁਕੇਰੀਆਂ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਕਰ ਕੇ ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲਾ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਬੌਬੀ, ਪੱਗੜੀ ਸੰਭਾਲ ਜੱਟਾ ਦੇ ਪ੍ਰਧਾਨ ਠਾਕੁਰ ਵਿਜੇ ਬਹਿਬਲਮੰਝ, ਬੀ ਕੇ ਯੂ ਏਕਤਾਂ ਉਗਰਾਹਾਂ ਦੇ ਪ੍ਰਧਾਨ ਡਾ. ਜਤਿੰਦਰ ਸਿੰਘ ਕਾਲੜਾ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਤਰਲੋਕ ਸਿੰਘ, ਬੀ ਕੇ ਯੂ ਕਾਦੀਆਂ ਦੇ ਪ੍ਰਧਾਨ ਲਖਵੀਰ ਸਿੰਘ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਸ਼ਾਮ ਸਿੰਘ ਦੀ ਅਗਵਾਈ ਵਿੱਚ ਹੋਈ ਮੀਟਿੰਗ ’ਚ ਲਿਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਸਕੱਤਰ ਧਰਮਿੰਦਰ ਸਿੰਘ ਨੇ ਵੀ ਸ਼ਿਰਕਤ ਕੀਤੀ। ਕਿਸਾਨ ਆਗੂਆਂ ਨੇ ਪਿਛਲੇ 10 ਸਾਲਾਂ ਵਿੱਚ ਭਾਜਪਾ ਦੇ ਲੋਕ ਵਿਰੋਧੀ ਨੀਤੀਆਂ ਵਾਰੇ ਚਰਚਾ ਕੀਤੀ ਤੇ ਖਾਸ ਤੌਰ ਉੱਤੇ ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦ ਹੋਏ 750 ਕਿਸਾਨਾਂ ਨੂੰ ਯਾਦ ਕੀਤਾ। ਇਸ ਮੌਕੇ ਜਥੇਬੰਦੀਆ ਦੇ ਆਗੂਆਂ ਨੇ ਸਰਬਸੰਮਤੀ ਨਾਲ ਸੰਯੁਕਤ ਕਿਸਾਨ ਮੋਰਚੇ ਭਾਰਤ ਦੇ ਸੱਦੇ ਅਨੁਸਾਰ ਬੀਜੇਪੀ ਦੇ ਉਮੀਦਵਾਰ ਦਾ ਵੱਡੇ ਪੱਧਰ ਉੱਤੇ ਵਿਰੋਧ ਕਰਨ ਦਾ ਐਲਾਨ ਕੀਤਾ। ਕਿਸਾਨ ਜਥੇਬੰਦੀਆਂ ਵੱਲੋਂ ਇਲਾਕੇ ਦੇ ਲੋਕਾਂ ਨੂੰ ਬੇਨਤੀ ਕੀਤੀ ਕਿ ਭਾਜਪਾ ਦਾ ਕੋਈ ਵੀ ਪ੍ਰੋਗਰਾਮ ਪਿੰਡਾਂ ਵਿੱਚ ਨਾ ਰੱਖਣ। ਉਨ੍ਹਾਂ ਲੋਕਾਂ ਨੂੰ ਭਾਜਪਾ ਦੇ ਵਿਰੌਧ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਬਚਨ ਸਿੰਘ, ਪਾਲਾ ਰਾਮ, ਆਸ਼ਾ ਸਿੰਘ, ਰਵੀ ਸਿੰਘ ਰਾਇ, ਜਗਦੀਸ਼ ਸਿੰਘ ਰਾਜਾ, ਜਸਪ੍ਰੀਤ ਸਿੰਘ ਜੱਸੀ, ਅਜੈਬ ਸਿੰਘ ਮਖੂ, ਅਜੀਤ ਸਿੰਘ ਅਤੇ ਬਲਜੀਤ ਸਿੰਘ ਛੰਨੀ ਨੰਦ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×