ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਖ਼ਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

07:32 AM Mar 29, 2024 IST

ਬਾਂਦਾ (ਯੂਪੀ): ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖ਼ਤਾਰ ਅੰਸਾਰੀ ਦੀ ਅੱਜ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬਾਂਦਾ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਸੁਨੀਲ ਕੌਸ਼ਲ ਨੇ ਇਸ ਸਬੰਧੀ ਪੁਸ਼ਟੀ ਕੀਤੀ ਹੈ। ਅੱਜ ਉਸ ਨੂੰ ਸਿਹਤ ਵਿਗੜਨ ਮਗਰੋਂ ਬਾਂਦਾ ਦੇ ਮੈਡੀਕਲ ਕਾਲਜ ਲਿਆਂਦਾ ਗਿਆ ਹੈ। ਇਸ ਤੋਂ ਪਹਿਲਾਂ ਅੰਸਾਰੀ ਨੂੰ ਮੰਗਲਵਾਰ ਨੂੰ ਛੁੱਟੀ ਮਿਲਣ ਮਗਰੋਂ ਯੂਪੀ ਦੇ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਤੋਂ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਸੀ। ਅੰਸਾਰੀ ਨੇ ਉਦੋਂ ਜੇਲ੍ਹ ਵਿਚ ਢਿੱਡ ਪੀੜ ਦੀ ਸ਼ਿਕਾਇਤ ਕੀਤੀ ਸੀ। ਅੰਸਾਰੀ ਦੇ ਵਕੀਲ ਨੇ ਦਾਅਵਾ ਕੀਤਾ ਕਿ ਸਾਬਕਾ ਵਿਧਾਇਕ ਨੂੰ ਬੋਲਣ ਵਿਚ ਮੁਸ਼ਕਲ ਆ ਰਹੀ ਸੀ। ਅੰਸਾਰੀ ਮਊ ਤੋਂ ਪੰਜ ਵਾਰ ਵਿਧਾਇਕ ਰਹੇ ਹਨ ਤੇ ਇਨ੍ਹਾਂ ਵਿਚੋਂ ਦੋ ਵਾਰ ਉਹ ਬਸਪਾ ਦੀ ਟਿਕਟ ’ਤੇ ਚੋਣ ਜਿੱਤੇ ਸਨ। ਅੰਸਾਰੀ ਨੇ ਆਖਰੀ ਅਸੈਂਬਲੀ ਚੋਣ 2017 ਵਿਚ ਲੜੀ ਸੀ। -ਏਐੱਨਆਈ

Advertisement

Advertisement
Advertisement