ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਕਤਸਰ: ਡਿਪਟੀ ਕਮਿਸ਼ਨਰ ਦੇ ਦਫ਼ਤਰ ਨੂੰ ਸੀਵਰੇਜ ਦੀ ਮਾਰ

11:20 AM Sep 21, 2024 IST
ਮੁਕਤਸਰ ਵਿੱਚ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਮੁੱਖ ਦੁਆਰ ਮੂਹਰੇ ਵਗ ਰਿਹਾ ਸੀਵਰੇਜ ਦਾ ਗੰਦਾ ਪਾਣੀ। -ਫੋਟੋ: ਪੰਜਾਬੀ ਟ੍ਰਿਬਿਊਨ

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 20 ਸਤੰਬਰ
ਜ਼ਿਲ੍ਹਾ ਸਦਰ ਮੁਕਾਮ ਅਤੇ 40 ਮੁਕਤਿਆਂ ਦੀ ਮੁਕੱਦਸ ਧਰਤੀ ਸ੍ਰੀ ਮੁਕਤਸਰ ਸਾਹਿਬ ਇੰਨ੍ਹੀ ਦਿਨੀਂ ਸੀਵਰੇਜ ਦੇ ਗੰਦੇ ਪਾਣੀ ਦੀ ਮਾਰ ਹੇਠ ਹੈ। ਹੋਰ ਤਾਂ ਹੋਰ ਡਿਪਟੀ ਕਮਿਸ਼ਨਰ ਦਾ ਦਫਤਰ ਵੀ ਇਸ ਦੀ ਮਾਰ ਤੋਂ ਨਹੀਂ ਬਚਿਆ। ਤਿੰਨ ਮੰਜ਼ਿਲਾ ਡਿਪਟੀ ਕਮਿਸ਼ਨਰ ਦਫਤਰ ਦੇ ਪਖਾਨਿਆਂ ਦਾ ਗੰਦਾ ਪਾਣੀ ਦਫਤਰ ਦੇ ਮੁੱਖ ਦੁਆਰ ਮੂਹਰੇ ਖੜ੍ਹਾ ਰਹਿੰਦਾ ਹੈ। ਇਸੇ ਗੰਦੇ ਪਾਣੀ ਵਿੱਚੋਂ ਡਿਪਟੀ ਕਮਿਸ਼ਨਰ ਅਤੇ ਹੋਰ ਦਰਜਨਾਂ ਅਧਿਕਾਰੀ ਅਤੇ ਹਜ਼ਾਰਾਂ ਦੀ ਗਿਣਤੀ ’ਚ ਆਮ ਲੋਕ ਸਾਰਾ ਦਿਨ ਲੰਘਦੇ ਹਨ। ਮੁੱਖ ਦੁਆਰ ਦੇ ਬਿਲਕੁਲ ਵਿਚਾਲੇ ਬਣੇ ਸੀਵਰੇਜ ਦੇ ਚੈਂਬਰ ਵਿੱਚੋਂ ਦਿਨ ਰਾਤ ਗੰਦਾ ਪਾਣੀ ਉਬਾਲੇ ਮਾਰਦਾ ਰਹਿੰਦਾ ਹੈ। ਬਾਅਦ ਵਿੱਚ ਇਹ ਪਾਣੀ ਦਫਤਰ ਦੀਆਂ ਕੰਧਾਂ ਦੇ ਨਾਲ ਖੜ੍ਹਾ ਹੋਕੇ ਗੰਦੇ ਨਾਲੇ ਦਾ ਰੂਪ ਧਾਰ ਲੈਂਦਾ ਹੈ। ਅਧਿਕਾਰੀਆਂ ਨੂੰ ਮਿਲਣ ਜਾਂ ਸੇਵਾ ਕੇਂਦਰ ਵਿੱਚ ਜਾਣ ਵਾਲੇ ਹਜ਼ਾਰਾਂ ਲੋਕ ਪੈਦਲ ਇਸ ਗੰਦੇ ਪਾਣੀ ਵਿੱਚੋਂ ਲੰਘਦੇ ਹਨ। ਬਾਰਸ਼ਾਂ ਦੇ ਦਿਨਾਂ ਵਿੱਚ ਤਾਂ ਹਾਲ ਹੋਰ ਵੀ ਮਾੜੀ ਹੋ ਜਾਂਦੀ ਹੈ। ਲੋਕਾਂ ਦੀ ਮੰਗ ਹੈ ਕਿ ਦਫਤਰ ਦੇ ਮੁੱਖ ਲਾਂਘੇ ਵਿੱਚੋਂ ਸੀਵਰੇਜ ਦਾ ਗੰਦਾ ਪਾਣੀ ਬੰਦ ਕੀਤਾ ਜਾਵੇ।

Advertisement

Advertisement